ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ CM ਮਾਨ ਨੇ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ।
CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ- ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋ.ਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: