ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮਿਸ਼ਨ ਚੜ੍ਹਦੀਕਲਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਬਾਅਦ ਪੰਜਾਬ ਦੇ ਮੁੜ ਨਿਰਮਾਣ ਅਤੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟ ਮਿਸ਼ਨ ਚੜ੍ਹਦੀਕਲਾ ਵਿੱਚ ਯੋਗਦਾਨ ਪਾਉਣ ਵਾਲੇ ਪਹਿਲੇ 1,000 ਦਾਨੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸਾਰੇ ਪੰਜਾਬੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਇਸ ਨੇਕ ਕਾਰਜ ਵਿੱਚ ਖੁੱਲ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਲਿੰਕ http://rangla.punjab.gov.in ‘ਤੇ ਜਾ ਕੇ ਸਹਿਯੋਗ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਵਿੱਚ ‘ਆਪ’ ਦੇ ਹੋਰ ਆਗੂਆਂ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ ਮਿਸ਼ਨ ਚੜ੍ਹਦੀਕਲਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਹ ਯਕੀਨੀ ਬਣਾਇਆ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਕੱਠਾ ਕੀਤਾ ਗਿਆ ਹਰ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਖਰਚ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਸਾਰੇ ਆਗੂਆਂ ਨੂੰ ਦੱਸਿਆ ਕਿ ਇਸ ਮਿਸ਼ਨ ਦੀ ਸਫਲਤਾ ਲਈ ਹਰ ਪਾਰਟੀ ਮੈਂਬਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਮੀਟਿੰਗ ਹੜ੍ਹ ਪ੍ਰਭਾਵਿਤ ਖੇਤਰਾਂ ਪ੍ਰਤੀ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਰੋਧ ਅੱਗੇ ਝੁਕਿਆ BBMB, ਭਾਖੜਾ ਡੈਮ ਤੋਂ ਨਹੀਂ ਛੱਡਣ ਦਿੱਤਾ ਗਿਆ ਵਾਧੂ ਪਾਣੀ
CM ਮਾਨ ਨੇ ਸਾਰੇ ਆਗੂਆਂ ਨੂੰ ਦੱਸਿਆ ਕਿ ਇਸ ਮਿਸ਼ਨ ਦੀ ਸਫਲਤਾ ਲਈ ਹਰ ਪਾਰਟੀ ਮੈਂਬਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਮੀਟਿੰਗ ਹੜ੍ਹ ਪ੍ਰਭਾਵਿਤ ਖੇਤਰਾਂ ਪ੍ਰਤੀ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਤੁਰੰਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























