ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਡਾ. ਗੁਰਪ੍ਰੀਤ ਕੌਰ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ, “ਵਿਆਹ ਦੀ ਵਰ੍ਹੇਗੰਢ ਮੁਬਾਰਕ ਮੇਰੇ ਹਮਸਫਰ.. ਖੁਸ਼ੀਆਂ ਖੇਰੇ ਬਣੇ ਰਹਿਣ… ਅਰਦਾਸ ਕਰਦੀਹਾਂ ਹਮੇਸ਼ਾ ਚੜ੍ਹਦੀਕਲਾ ‘ਚ ਰਹੋ… ਅੱਜ ਦਾ ਦਿਨ ਸਾਡੀ ਜ਼ਿੰਦਗੀ ਦਾ ਖਾਸ ਦਿਨ…ਵਰ੍ਹੇਗੰਢ ਮੁਬਾਰਕ, ਮਾਨ ਸਾਹਿਬ।”

ਉਨ੍ਹਾਂ ਦੀ ਇਸ ਪੋਸਟ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਲੋਕ ਇਸ ਜੋੜੇ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਦੇ ਰਿਸ਼ਤੇ ਦੀ ਮਜ਼ਬੂਤੀ ਦੀ ਕਾਮਨਾ ਕਰ ਰਹੇ ਹਨ।
ਦੱਸ ਦੇਈਏ ਕਿ ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 7 ਜੁਲਾਈ, 2022 ਨੂੰ ਵਿਆਹ ਕਰਵਾਇਆ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਸੀ.ਐਮ. ਹਾਊਸ ਵਿੱਚ ਹੋਈਆਂ। ਹੁਣ ਇਸ ਜੋੜੇ ਦੀ ਇੱਕ ਧੀ ਵੀ ਹੈ, ਜਿਸ ਦਾ ਨਾਮ ਨਿਆਮਤ ਕੌਰ ਹੈ।
ਸਿਰਫ਼ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਧੀ ਦਾ ਪਹਿਲਾ ਜਨਮਦਿਨ ਮਨਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਹਰਿਆਣਾ ਦੇ ਪਿਹੋਵਾ ਤੋਂ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਤਿੰਨ ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖਲਾ ਲਿਆ। 2017 ਵਿੱਚ ਉਨ੍ਹਾਂ ਨੇ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ। ਉਹ 2019 ਵਿੱਚ ਭਗਵੰਤ ਮਾਨ ਨੂੰ ਮਿਲੇ।
ਇਹ ਵੀ ਪੜ੍ਹੋ : ਪੂਰੇ ਪੰਜਾਬ ‘ਚ ਅੱਜ ਮੀਂਹ ਦੇ ਆਸਾਰ, 10 ਜ਼ਿਲ੍ਹਾ ਵਿਚ ਓਰੇਂਜ ਅਲਰਟ ਜਾਰੀ, ਤਾਪਮਾਨ ਆਮ ਨਾਲੋਂ ਗਿਆ ਹੇਠਾਂ
ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ, ਉਹ ਮੁੱਖ ਮੰਤਰੀ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਸ਼ਾਮਲ ਹੁੰਦੇ ਰਹੇ। ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਦੇ ਨਾਲ ਹੀ, ਉਹ ਅਜੇ ਵੀ ਮੁੱਖ ਮੰਤਰੀ ਨਾਲ ਸਰਗਰਮ ਦਿਖਾਈ ਦੇ ਰਹੇ ਹਨ। ਜਲੰਧਰ ਉਪ-ਚੋਣ ਵਿੱਚ ਉਨ੍ਹਾਂ ਨੇ ਕੈਂਪ ਹਾਊਸ ਦੀ ਜ਼ਿੰਮੇਵਾਰੀ ਵੀ ਖੁਦ ਲਈ।
ਵੀਡੀਓ ਲਈ ਕਲਿੱਕ ਕਰੋ -:
























