ਪੰਜਾਬ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਬੈਠਕ ਕੀਤੀ ਜਾ ਰਹੀ ਹੈ। ਜਿਸ ਵਿੱਚ CM ਮਾਨ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਸਡੌਰਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡਾ ਐਲਾਨ ਕਰ ਸਕਦੇ ਹਨ।
ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਲੁਧਿਆਣਾ ਦੀ ਫਿਰੋਜ਼ਪੁਰ ਰੋਡ ‘ਤੇ ਸਥਿਤ ਇੱਕ ਰਿਜ਼ੋਰਟ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਵੱਡੇ ਪੱਧਰ ‘ਤੇ ਸਿੱਖਿਆ ਅਧਿਕਾਰੀ ਅਤੇ ਹੋਰ ਅਫਸਰ ਵੀ ਸ਼ਾਮਿਲ ਹੋਣਗੇ, ਜੋ ਆਪਣੇ-ਆਪਣੇ ਸੁਝਾਅ ਦੇਣਗੇ।
ਇਹ ਵੀ ਪੜ੍ਹੋ: ਵੱਡੀ ਖਬਰ : ਮੋਹਾਲੀ ਦੇ ਸੈਕਟਰ-77 ਵਿਚ ਸਟੇਟ ਇੰਟੈਲੀਜੈਂਸ ਦਫਤਰ ਬਾਹਰ ਹੋਇਆ ਧਮਾਕਾ
ਦੱਸ ਦੇਈਏ ਕਿ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਦੀ ਸਹੂਲਤ ਲਈ ਏ. ਸੀ. ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਲੁਧਿਆਣਾ ਵਿੱਚ ਹੋਣ ਵਾਲੀ ਇਸ ਮੀਟਿੰਗ ਲਈ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ 2688 ਪ੍ਰਿੰਸੀਪਲਾਂ ਸਮੇਤ ਡੀ. ਈ. ਓ., ਬੀ. ਪੀ. ਈ. ਓ. ਪਹੁੰਚ ਰਹੇ ਹਨ। ਜਾਣਕਾਰੀ ਮੁਤਾਬਕ ਇਸ ਤਰ੍ਹਾਂ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਸਕੂਲਾਂ ਦਾ ਪੱਧਰ ਸੁਧਾਰਨ ਦੇ ਉਦੇਸ਼ ਵਿਚ ਇੰਨੀ ਵੱਡੀ ਬੈਠਕ ਪ੍ਰਿੰਸੀਪਲਾਂ ਨਾਲ ਕਰਨ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: