ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੂਜੇ ਵਿਆਹ ਮਗਰੋਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ CM ਮਾਨ ਦੇ ਮਾਤਾ ਜੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸੀ।
ਦੱਸ ਦੇਈਏ ਕਿ CM ਭਗਵੰਤ ਮਾਨ ਵੀਰਵਾਰ ਨੂੰ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਸਨ । ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਵਾਲੀਆਂ ਰਸਮਾਂ ਨਿਭਾਈਆਂ । ਇਸ ਸਮਾਗਮ ਵਿੱਚ ਭਗਵੰਤ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਸ਼ਾਮਿਲ ਹੋਇਆ ਸੀ।
ਜ਼ਿਕਰਯੋਗ ਹੈ ਕਿ ਡਾ: ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ. ਦੀ ਪੜ੍ਹਾਈ ਕੀਤੀ ਹੈ। ਡਾ. ਗੁਰਪ੍ਰੀਤ ਤੇ CM ਭਗਵੰਤ ਮਾਨ ਪਹਿਲੀ ਵਾਰ 2019 ਵਿੱਚ ਮਿਲੇ ਸਨ। ਮਾਨ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ। ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਿਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: