ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ।
ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਜ਼ਰੂਰੀ ਹੈ।
ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਸਿੱਖ ਅਤੇ ਹਿੰਦੂ ਸੰਗਠਨ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ।
ਵੀਡੀਓ ਲਈ ਕਲਿੱਕ ਕਰੋ -: