ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ ਲਵਪ੍ਰੀਤ ਸਿੰਘ ਨੂੰ 40 ਲੱਖ ਦੀ ਇਨਾਮੀ ਰਾਸ਼ੀ ਦੇਵੇਗੀ।
CM ਮਾਨ ਨੇ ਵਿਕਾਸ ਨੂੰ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ, ਰਾਸ਼ਟਰਮੰਡਲ ਖੇਡਾਂ ‘ਚ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਵਪ੍ਰੀਤ ਸਿੰਘ ਨੂੰ ਵਧਾਈਆਂ… ਲਵਪ੍ਰੀਤ ਨੂੰ ਸਰਕਾਰ ਦੀ ਖੇਡ ਨੀਤੀ ਅਨੁਸਾਰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ…ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ…ਚੱਕਦੇ ਇੰਡੀਆ…”
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਲਈ ਅਜਿਹੇ ਕੰਮ ਕਰ ਰਹੀ ਹੈ ਤਾਂ ਕਿ ਨੌਜਵਾਨ ਨਸ਼ਿਆਂ ਵੱਲੋਂ ਉੱਠ ਕੇ ਖੇਡਾਂ ਵੱਲ ਪ੍ਰੇਰਿਤ ਹੋ ਸਕਣ।