ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਲੋਕਾਂ ਨੂੰ ਇੱਕ ਵੱਡੀ ਸੋਗਾਤ ਦੇਣ ਜਾ ਰਹੇ ਹਨ, ਜਿਸ ਦਾ ਵਿਦਿਆਰਥੀਆਂ ਨੂੰ ਵੱਡਾ ਫਾਇਦਾ ਹੋਵੇਗਾ। ਸੀ.ਐੱਮ. ਮਾਨ ਅੱਜ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ।
2.80 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਇਹ 8 ਆਧੁਨਿਕ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮੁਕਾਬਲਾ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਹੋਣਗੀਆਂ। ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅੱਜ ਕੋਰਟ ‘ਚ ਮੁੜ ਪੇਸ਼ੀ, ਕਈ ਅਕਾਲੀ ਆਗੂਆਂ ਨੂੰ ਕੀਤਾ ਗਿਆ ਨਜ਼ਰਬੰਦ
ਵੀਡੀਓ ਲਈ ਕਲਿੱਕ ਕਰੋ -:
























