ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ ਮਹੋਤਸਵ ਸਮਾਗਮ ਵਿੱਚ ਸ਼ਿਰਕਤ ਕਰਨਗੇ। ਜਦੋਂਕਿ ਬਾਅਦ ਦੁਪਹਿਰ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਇਸ ਦੌਰਾਨ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
CM ਭਗਵੰਤ ਮਾਨ ਸਵੇਰੇ 11 ਵਜੇ ਹੁਸ਼ਿਆਰਪੁਰ ਪਹੁੰਚਣਗੇ। ਉਨ੍ਹਾਂ ਦਾ ਸਮਾਗਮ ਸਿਟੀ ਸੈਂਟਰ ਵਿੱਚ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਉਹ ਰਾਜ ਪੱਧਰੀ ਵਣ ਮਹੋਤਸਵ ਸਮਾਗਮ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਉਹ ਦੁਪਹਿਰ 1 ਵਜੇ ਤੋਂ ਬਾਅਦ ਪੀ.ਪੀ.ਏ ਫਿਲੌਰ ਜਾਣਗੇ। ਜਿੱਥੇ ਉਹ ਪੁਲਿਸ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ
ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਇਹ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕਾ ਹੈ। ਅੱਜ ਮੁੱਖ ਮੰਤਰੀ ਵੱਡਾ ਐਲਾਨ ਵੀ ਕਰ ਸਕਦੇ ਹਨ, ਕਿਉਂਕਿ ਹੁਣ ਚੋਣ ਕਮਿਸ਼ਨ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: