ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਵੋਟ ਪਾਉਣਗੇ। ਉਹ ਦੁਪਹਿਰ ਕਰੀਬ 1 ਵਜੇ ਆਪਣੀ ਵੋਟ ਭੁਗਤਾਉਣਗੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਦਾ ਐਲਾਨ ਕੀਤਾ। ਉਨ੍ਹਾਂ ਨੇ ਲਿਖਿਆ ਕਿ ਤੁਸੀਂ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੋ..ਪਿੰਡਾਂ ਦੀ ਤਰੱਕੀ ਜ਼ਿੰਦਾਬਾਦ..।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ, ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇੱਥੇ ‘ਆਪ’ ਉਮੀਦਵਾਰ ਦਾ ਚੋਣ ਨਿਸ਼ਾਨ ਗਲਤ ਛਾਪਿਆ ਗਿਆ ਸੀ।
ਇਹ ਵੀ ਪੜ੍ਹੋ : ਬੈਲਟ ਪੇਪਰਾਂ ਦੀ ਤਸਵੀਰਾਂ ਸਾਂਝੀ ਕਰ ਕੇ ਕਸੂਤੇ ਫਸੇ AAP ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ
ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰ ਚੁਣੇ ਜਾ ਰਹੇ ਹਨ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























