ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨਾਲ ਮਾਤਾ ਹਰਪਾਲ ਕੌਰ ਅਤੇ ਭੈਣ ਵੀ ਮੌਜੂਦ ਰਹੇ । CM ਭਗਵੰਤ ਮਾਨ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ । ਇਸ ਮੌਕੇ ਉੱਥੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਗਨ ਵੀ ਦਿੱਤਾ ਗਿਆ।
ਇਸ ਮੌਕੇ CM ਮਾਨ ਨੇ ਕਿਹਾ ਕਿ ਮੈਂ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਇਆ ਹਾਂ । ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਭ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਪਾਣੀ ਅਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਰਕਾਰ ਪਹਿਲਾ ਉਦੇਸ਼ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਪੰਜਾਬ ਸਰਕਾਰ ਲੋਕਾਂ ਤੋਂ ਪੁੱਛ ਕੇ ਸਾਰੇ ਫੈਸਲੇ ਕਰੇਗੀ।
ਇਸ ਸਤੋਂ ਅੱਗੇ ਉਨ੍ਹਾਂ ਕਿਹਾ ਕਿ ਮੱਤੇਵਾੜਾ ਜੰਗਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੱਤੇਵਾੜਾ ਨੂੰ ਇਸ ਤੋਂ ਵੀ ਵੱਡਾ ਜੰਗਲ ਬਣਾਇਆ ਜਾਵੇਗਾ। ਅਸੀਂ ਇਸਨੂੰ ਟੂਰਇਜ਼ਮ ਵੱਲ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲਾਅ ਐਂਡ ਆਰਡਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਵੇਗਾ । ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਰੰਗਲਾ ਪੰਜਾਬ ਦੇਖਣ ਨੂੰ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: