ਫਰੀਦਕੋਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਹਰਪਾਲ ਕੌਰ ਨੇ ਸਮੂਹ ਸੰਗਤਾਂ ਨੂੰ 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਫਰੀਦ ਜੀ ਦੇ ਦਰਸਾਏ ਮਾਰਗ ਅਤੇ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ।
ਹਰਪਾਲ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਰੁਝੇਵਿਆਂ ਕਾਰਨ ਫਰੀਦਕੋਟ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੂੰ ਫਰੀਦਕੋਟ ਵਿੱਚ ਬਾਬਾ ਸ਼ੇਖ ਫਰੀਦ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਸਤਕ ਮੇਲੇ ਵਿੱਚ ਭਾਗ ਲਿਆ ਅਤੇ ਉੱਥੇ ਹੋਣ ਵਾਲੇ ਬਾਸਕਟਬਾਲ ਅਤੇ ਕੁਸ਼ਤੀ ਦੇ ਮੈਚ ਵੀ ਦੇਖੇ।
ਇਹ ਵੀ ਪੜ੍ਹੋ : ਪਿਆਕੜਾਂ ਲਈ ਖੁਸ਼ਖ਼ਬਰੀ ! ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਸਤੀ ਹੋਈ ਸ਼.ਰਾ.ਬ, ਜਾਣੋ ਨਵੀ ਰੇਟ ਲਿਸਟ
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿਆ ਜੈਨ, ਜ਼ਿਲ੍ਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਹਰਦਿੱਤ ਸਿੰਘ ਸੇਖੋਂ, ਅੰਗਰੇਜ਼ ਸਿੰਘ ਸੇਖੋਂ, ਸੁਰਜੀਤ ਸਿੰਘ ਸੇਖੋਂ, ਡਾ: ਬਿਕਰਮਜੀਤ ਕੌਰ, ਮਹੀਪ ਇੰਦਰ ਸਿੰਘ ਸੇਖੋਂ, ਹਰਜੀਤ ਸਿੰਘ ਭੋਲੂਵਾਲਾ, ਅਮਨ ਵੜਿੰਗ, ਜਗਦੇਵ ਸਿੰਘ ਧਾਲੀਵਾਲ, ਹਰਗੋਬਿੰਦ ਸਿੰਘ ਸੰਧੂ, ਧਰਮਬੀਰ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: