ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਖਿਲਾਫ਼ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਦਰਅਸਲ ਸੁਖਪਾਲ ਖਹਿਰਾ ਨੇ ਰਾਜਬੀਰ ਸਿੰਘ ‘ਤੇ ਗੰਭੀਰ ਇਲਜ਼ਾਮ ਲਾਏ ਸਨ। ਅਦਾਲਤ ਵੱਲੋਂ ਖਹਿਰਾ ਨੂੰ ਇਸ ਮਾਮਲੇ ‘ਚ ਕੋਈ ਵੀ ਬਿਆਨ ਦੇਣ ‘ਤੇ ਰੋਕ ਲਾਈ ਗਈ ਹੈ ਤੇ ਨੋਟਿਸ ਭੇਜ ਕੇ 11 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਕਿ ਮੁੱਖ ਮੰਤਰੀ ਦੇ ਓਐਸਡੀ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਸ਼ਨੀਵਾਰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਸ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜੰਤ ਦੋਸ਼ ਲਗਾਏ ਹਨ, ਜਿਸ ਨਾਲ ਉਸ ਦਾ ਅਕਸ ਖਰਾਬ ਹੋਇਆ ਹੈ। ਉਸ ਨੇ ਚਿਤਾਵਨੀ ਦਿੱਤੀ ਸੀ ਕਿ ਜੇ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ! ਸਮਰਥਕਾਂ ਸਣੇ ਦਰਜ ਹੋਈ ਇੱਕ ਹੋਰ FIR
ਹੁਣ ਜਦੋਂ ਖਹਿਰਾ ਵੱਲੋਂ ਇਸ ‘ਤੇ ਕੋਈ ਪ੍ਰਤਿਕਿਰਿਆ ਸਾਹਮਣੇ ਨਹੀਂ ਆਈ ਤਾਂ ਅੱਜ ਓਐੱਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਆਗੂ ਵਿਰੁੱਧ ਕੇਸ ਦਾਇਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸੁਖਪਾਲ ਖਹਿਰਾ ਪੰਜਾਬ ਸਰਕਾਰ ਖਿਲਾਫ ਲਗਾਤਾਰ ਬਿਆਨ ਦੇ ਰਹੇ ਸਨ। ਉਹ ਲੈਂਡ ਪੂਲਿੰਗ ਨੀਤੀ ਨੂੰ ਵੀ ਲੈ ਕੇ ਸਰਕਾਰ ਨੂੰ ਘੇਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
























