ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ।
ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਰਾਸ਼ਟਰਪਤੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ ਤੇ ਉਸ ਦਿਨ ਲਈ ਵੀ ਮੈਂ ਮੁਆਫ਼ੀ ਮੰਗਦਾ ਹਾਂ। ਮੇਰੇ ਲਈ ਲਈ ਸਭ ਤੋਂ ਉਪਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ, ਸੀ ਤੇ ਹਮੇਸ਼ਾਂ ਰਹੇਗਾ

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕਾਫ਼ੀ ਗੰਭੀਰ ਮੁੱਦੇ ਚੁੱਕੇ ਗਏ। ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਗਰਾਓਂ ‘ਚ ਵੱਡੀ ਵਾਰਦਾਤ, MLA ਸਰਬਜੀਤ ਕੌਰ ਦੇ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਵਾਰ-ਵਾਰ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























