ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਕਾਲਜਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਛੁੱਟੀਆਂ ਐਲਾਨਿਆ ਗਈਆਂ ਹਨ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।
ਇਹ ਵੀ ਪੜ੍ਹੋ : “ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ 3 ਸਤੰਬਰ ਤੋਂ ਬਾਅਦ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਕਿ ਪੰਜਾਬ ਵਿੱਚ 115 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























