ਸਮਾਣਾ ਦੇ ਮਾਈਸਰ ਰੋਡ ਦੇ ਉੱਤੇ ਇੱਕ ਕਾਰ ਤੇ ਮੋਟਰਸਾਈਕਲ ਦੀ ਆਹਮਣੋ ਸਾਹਮਣੇ ਭਿਆਨਕ ਟੱਕਰ ਹੋਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ 2 ਪੋਤੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਬਜ਼ੁਰਗ ਦੀ ਪਛਾਣ ਹੰਸਰਾਜ ਵਾਸੀ ਚਾਬਾ ਵਜੋਂ ਹੋਈ ਹੈ। ਬਜ਼ੁਰਗ ਆਪਣੇ ਪੋਤਿਆਂ ਨਾਲ ਦਵਾਈ ਲੈਣ ਜਾ ਰਿਹਾ ਸੀ ਅਤੇ ਇਹ ਭਾਣਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਹੰਸਰਾਜ ਆਪਣੇ ਪੋਤਿਆਂ ਨੂੰ ਲੈ ਕੇ ਸਮਾਣਾ ਵਿਖੇ ਦਵਾਈ ਲੈਣ ਦੇ ਲਈ ਆ ਰਿਹਾ ਸੀ। ਇਸ ਦੌਰਾਨ ਸਮਾਣਾ ਤੋਂ ਇੱਕ ਲਾਲ ਰੰਗ ਦੀ ਕਾਰ ਮਾਈਸਰ ਵੱਲ ਨੂੰ ਜਾ ਰਹੀ ਸੀ ਅਤੇ ਦੋਹਾਂ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਚਾਲਕ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਬੱਚਿਆਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੋ ਡਾਕਟਰਾਂ ਵੱਲੋਂ ਬੱਚਿਆਂ ਨੂੰ ਤੁਰੰਤ ਪਟਿਆਲਾ ਵੱਲ ਰੈਫਰ ਕਰ ਦਿੱਤਾ ਗਿਆ। ਜ਼ਖਮੀ ਬੱਚਿਆਂ ਦੇ ਨਾਮ ਨਵਜੋਤ ਅਤੇ ਜਸ਼ਨ ਜਿਨ੍ਹਾਂ ਦੀ ਉਮਰ ਲਗਭਗ 11 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਾਸੂਸੀ ਦੇ ਦੋਸ਼ ‘ਚ ਅੰਮ੍ਰਿਤਸਰ ਤੋਂ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ‘ਚ ਸਨ ਦੋਵੇਂ
ਇਹਨਾਂ ਬੱਚਿਆਂ ਦੀ ਮਾਂ ਨੇ ਦੱਸਿਆ ਕਿ ਮੈਂ ਜੀਰੀ ਲਗਾਉਣ ਦੇ ਲਈ ਗਈ ਹੋਈ ਸੀ ਪਰ ਮੈਨੂੰ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਦੇ ਵਿੱਚ ਆ ਗਈ। ਹੰਸਰਾਜ ਜਸਵਿੰਦਰ ਦਾ ਸੋਹਰਾ ਲੱਗਦਾ ਸੀ ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ। ਥਾਣਾ ਸਿਟੀ ਦੇ ASI ਸਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੈਨੂੰ ਇਸ ਹਾਦਸੇ ਬਾਰੇ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਦੇ ਵਿੱਚ ਆਇਆ ਹਾਂ। ਕਾਰ ਚਾਲਕਾਂ ਦੀ ਆਧਾਰ ਕਾਰਡ ਰਾਹੀ ਪਛਾਣ ਕਰ ਲਈ ਗਈ ਹੈ ਜੋ ਕਿ ਇਹ ਵਿਅਕਤੀ ਸਮਾਣਾ ਦੇ ਰਹਿਣ ਵਾਲੇ ਹਨ।
ਵੀਡੀਓ ਲਈ ਕਲਿੱਕ ਕਰੋ -: