ਹੁਸ਼ਿਆਰਪੁਰ ਦੇ ਤਲਵਾੜਾ ਵਿਖੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਕਾਰ ਅਤੇ ਟ੍ਰੈਕਟਰ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ ਵਜੋਂ ਹੋਈ ਹੈ, ਜੋ ਕਿ ਪੰਜਾਬ ਰਾਜ ਬਿਜਲੀ ਬੋਰਡ ਦਾ ਕਰਮਚਾਰੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Collision between car and tractor
ਮਿਲੀ ਜਾਣਕਾਰੀ ਅਨੁਸਾਰ ਸੂਰਜ ਕੁਮਾਰ i20 ਕਾਰ ਚਲਾ ਰਿਹਾ ਸੀ। ਉਸ ਦੇ ਨਾਲ ਮੁਨੀਸ਼ ਕੁਮਾਰ ਅਤੇ ਰਮਨ ਬੈਠੇ ਹੋਏ ਸਨ। ਇਸ ਦੌਰਾਨ ਪਰਾਲੀ ਨਾਲ ਭਰੇ ਟ੍ਰੈਕਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਟ੍ਰੈਕਟਰ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ‘ਚ ਸੂਰਜ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਵੱਲੋਂ ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਦੁਬਈ ਤੋਂ ਆਏ ਪਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਸੀ ਪ੍ਰੇਸ਼ਾਨ
ਮੁਨੀਸ਼ ਕੁਮਾਰ ਅਤੇ ਰਮਨ ਕੁਮਾਰ ਨੂੰ ਪੀਜੀਆਈ ਚੰਡੀਗੜ੍ਹ ਅਤੇ ਗੁਰੂ ਰਾਮ ਦਾਸ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਤਲਵਾੜਾ ਦੇ ਬੀਬੀਐਮਬੀ ਹਸਪਤਾਲ ਵਿੱਚ ਰੱਖਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸੂਰਜ ਕੁਮਾਰ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਅਨੁਸਾਰ ਜਿਸ ਟ੍ਰੈਕਟਰ ਨਾਲ ਕਾਰ ਦੀ ਟੱਕਰ ਹੋਈ ਸੀ ਚਾਲਕ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਸੰਸਾਰਪੁਰ ਟੇਰੇਸ ਲੈ ਕੇ ਗਿਆ ਹੈ, ਜਿਸਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























