ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨਾਲ ਵਾਪਰੀ ਘਟਨਾ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਜਸਵਿੰਦਰ ਕੌਰ ਬਾਠ ਨਾਲ ਮੁਲਾਕਾਤ ਕੀਤੀ। ਜਸਵਿੰਦਰ ਬਾਠ ਅੱਜ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੁੱਜੀ, ਜਿੱਥੇ ਫੌਜ ਦੇ ਸੇਵਾਮੁਕਤ ਅਧਿਕਾਰੀ ਵੀ ਉਸ ਦੇ ਨਾਲ ਸਨ।
ਸੀ.ਐਮ ਮਾਨ ਨੂੰ ਮਿਲਣ ਤੋਂ ਬਾਅਦ ਜਸਵਿੰਦਰ ਬਾਠ ਕਾਫੀ ਪਾਜ਼ੀਟਿਵ ਨਜ਼ਰ ਆਈ। ਉਸ ਨੇ ਕਿਹਾ ਕਿ ਸੀਐਮ ਮਾਨ ਨੇ ਉਸ ਨੂੰ ਦੇਖ ਕੇ ਉਸ ਦੇ ਸਿਰ ‘ਤੇ ਹੱਥ ਫੇਰਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਉਸ ਨੇ ਕਿਹਾ ਕਿ ਮੈਨੂੰ ਹੁਣ ਪੂਰਾ ਭਰੋਸਾ ਹੈ ਕਿ ਮੈਨੂੰ ਇਨਸਾਫ਼ ਮਿਲੇਗਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੇਰੇ ਸਿਰ ‘ਤੇ ਹੱਥ ਫੇਰ ਕੇ ਕਿਹਾ ਕਿ ਪੰਜਾਬ ਦੀ ਧੀ ਨੂੰ ਇਨਸਾਫ਼ ਮਿਲੇਗਾ। ਇਸ ਤੋਂ ਵੱਡੀ ਗੱਲ ਹੋਰ ਨਹੀਂ ਹੋ ਸਕਦੀ। ਮੈਂ ਜਜ਼ਬੇ ਨਾਲ ਕਹਿ ਸਕਦੀ ਹਾਂ ਕਿ ਸਾਨੂੰ ਇਨਸਾਫ਼ ਮਿਲੇਗਾ। ਉਸ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਕਾਰਨ ਦੱਸਿਆ ਕਿ ਸਰਕਾਰ ਅਜੇ ਤੱਕ ਅੱਗੇ ਕਿਉਂ ਨਹੀਂ ਆਈ ਸੀ।
ਕਰਨਲ ਦੀ ਪਤਨੀ ਜਸਵਿੰਦਰ ਬਾਠ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਦੌਰਾਨ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਅਤੇ ਕਾਰਵਾਈ ਲਈ 6 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 13 ਮਾਰਚ 2025 ਦੀ ਰਾਤ ਨੂੰ ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸਦੇ ਪੁੱਤਰ ਅੰਗਦ ਸਿੰਘ ‘ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਇਨਸਾਫ ਲਈ ਲੜ ਰਹੀ ਹੈ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ 2 ਪੰਜਾਬੀਆਂ ਦੀ ਹੋਈ ਘਰ ਵਾਪਸੀ, ਟ੍ਰੈਵਲ ਏਜੰਟਾਂ ਕਰਕੇ ਫਸੇ ਸਨ ਇਰਾਕ ‘ਚ
ਦੂਜੇ ਪਾਸੇ ਇਸ ਮਾਮਲੇ ਵਿਚ ਹੁਣ ਤੱਕ ਦੀ ਅਪਡੇਟ ਮੁਤਾਬਕ ਗਠਿਤ ਕੀਤੀ ਗਈ ਐੱਸ.ਆਈ.ਟੀ. ਦੇ ਅਧਿਕਾਰੀ ਅੱਜ ਪਟਿਆਲਾ ਵਿਚ ਜਾਂਚ ਲਈ ਪਹੁੰਚੇ। ਐੱਸ.ਆਈ.ਟੀ. ਪ੍ਰਮੁੱਖ ਏਡੀਜੀਪੀ ਏ.ਐੱਸ. ਰਾਏ ਦੀ ਪ੍ਰਧਾਨਗੀਵਿਚ ਚਾਰ ਮੈਂਬਰੀ ਕਮੇਟੀ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਤੱਥਾਂ ਦੀ ਜਾਂਚ ਕੀਤੀ।
SIT ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਕਾਰਵਾਈ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰ ਲਏ ਹਨ। ਨਾਲ ਹੀ ਗਵਾਹਾਂ ਦੇ ਬਿਆਨ ਦਰਜ ਕਰਨ ਲਈ 2 ਅਪ੍ਰੈਲ ਨੂੰ ਦੁਬਾਰਾ ਐੱਸ.ਆਈ.ਟੀ. ਪਟਿਆਲਾ ਆਏਗੀ। ADGP ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਇੱਕ ਨੰਬਰ ਵੀ ਜਨਤਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਾ ਕੋਈ ਵੀ ਨਾਗਰਿਕ ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ 75083-00342 ‘ਤੇ ਕਾਲ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
