ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਤੋਂ ਬਾਅਦ ਹੁਣ ਮੇਅਰ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮਿਉਂਸਪਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਮਹਿਲਾ ਨੂੰ ਲੁਧਿਆਣਾ ਦਾ ਮੇਅਰ ਬਣਾਇਆ ਜਾਵੇਗਾ। ਇਹ ਨੋਟੀਫਿਕੇਸ਼ਨ ਮੰਗਲਵਾਰ ਸ਼ਾਮ ਨੂੰ ਜਾਰੀ ਕੀਤਾ ਗਿਆ ਹੈ। ਲੋਹੜੀ ਤੋਂ ਬਾਅਦ ਲੁਧਿਆਣਾ ਨੂੰ ਨਵਾਂ ਮੇਅਰ ਮਿਲਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਨਗਰ ਨਿਗਮ, ਲੁਧਿਆਣਾ ਦੇ ਮੇਅਰ ਦਾ ਅਹੁਦਾ ਇਸਤਰੀ ਮੈਂਬਰਾਂ ਲਈ ਰਾਖਵਾਂ ਕੀਤਾ ਜਾਂਦਾ ਹੈ ਅਤੇ ਬਾਕੀ ਬਚਦੀਆਂ 4 ਨਗਰ ਨਿਗਮਾਂ ਦੇੇ ਮੇਅਰਾਂ ਦੇ ਅਹੁਦੇ ਜਨਰਲ ਹੋਣਗੇ। ਦੱਸ ਦੇਈਏ ਕਿ ਲੁਧਿਆਣਾ ਵਿੱਚ 21 ਦਸੰਬਰ 2024 ਨੂੰ ਨਗਰ ਨਿਗਮ ਚੋਣਾਂ ਹੋਈਆਂ ਸਨ। 20 ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ਹਿਰ ਨੂੰ ਮੇਅਰ ਨਹੀਂ ਮਿਲਿਆ ਹੈ।
ਇਸ ਚੋਣ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਆਮ ਆਦਮੀ ਪਾਰਟੀ ਨੂੰ 41 ਸੀਟਾਂ ਮਿਲੀਆਂ ਹਨ ਅਤੇ ਬਹੁਮਤ ਲਈ 48 ਸੀਟਾਂ ਦੀ ਲੋੜ ਹੈ। ਸੱਤਾਧਾਰੀ ਪਾਰਟੀ ਇੱਕ ਆਜ਼ਾਦ ਕੌਂਸਲਰ ਨੂੰ ਵੀ ਆਪਣੇ ਨਾਲ ਲੈਣ ਵਿੱਚ ਕਾਮਯਾਬ ਰਹੀ। ਹੁਣ ਸੱਤਾਧਾਰੀ ਪਾਰਟੀ ‘ਆਪ’ ਕੋਲ 42 ਸੀਟਾਂ ਹਨ, ਜੋ ਬਹੁਮਤ ਤੋਂ 7 ਸੀਟਾਂ ਪਿੱਛੇ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਗੱਲਬਾਤ ਦੇ ਭਰੋਸੇ ਮਗਰੋਂ ਲਿਆ ਫੈਸਲਾ
ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੇ ਕੌਂਸਲਰ ਚਤਰਵੀਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਪਰ ਅਗਲੇ ਹੀ ਦਿਨ ਚਤਰਵੀਰ ਸਿੰਘ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਕਾਂਗਰਸੀ ਕੌਂਸਲਰ ਦੀਕਸ਼ਾ ਕੁਮਾਰ ਵੀ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ। ਜਿਨ੍ਹਾਂ ਨੂੰ ਸੰਸਦ ਮੈਂਬਰ ਰਾਜਾ ਵੜਿੰਗ ਨੇ ਮੁੜ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: