ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ 2 ਵੱਡੇ ਬਦਮਾਸ਼ਾਂ ਦੇ ਪਰਿਵਾਰਕ ਮੈਂਬਰਾਂ ਸਣੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ਾਂ ਵਿੱਚ ਆਈਪੀਸੀ ਦੀਆਂ ਧਾਰਾਵਾਂ 384, 386, 387, 212, 216ਏ, ਅਤੇ 120ਬੀ ਸ਼ਾਮਲ ਹਨ ਅਤੇ ਥਾਣਾ ਡਿਵੀਜ਼ਨ 6 ਜਲੰਧਰ ਵਿਖੇ ਮੁਕੱਦਮਾ ਨੰਬਰ 107 ਮਿਤੀ 12-06-2024 ਦਰਜ ਕੀਤਾ ਗਿਆ ਹੈ।
FIR ਦਰਜ ਕਰਨ ਤੋਂ ਬਾਅਦ, ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਛਾਪੇਮਾਰੀ ਕੀਤੀ ਗਈ, ਜਿਸ ਨਾਲ 2 ਵੱਡੇ ਬਦਮਾਸ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ। ਇਨ੍ਹਾਂ ਨੂੰ ਬ.ਦਮਾ.ਸ਼ਾਂ ਨਾਲ ਸਬੰਧ ਰੱਖਣ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: