Conditions deteriorated due to corona: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਇਸੇ ਵਿਚਾਲੇ ਸੂਬੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ ।
ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਵਾਇਰਸ ਕਾਰਨ ਸਥਿਤੀ ਇੰਨੀ ਜ਼ਿਆਦਾ ਖਰਾਬ ਹੋ ਗਈ ਹੈ ਕਿ ਫ਼ੌਜ ਨੇ ਹਸਪਤਾਲ ਦੇ ਕੋਵਿਡ ਕੇਅਰ ਵਾਰਡ ਜ਼ਿੰਮਾ ਆਪ ਸੰਭਾਲ ਲਿਆ ਹੈ । ਜਿਸ ਤੋਂ ਬਾਅਦ ਹੁਣ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਫ਼ੌਜ ਕੋਲ ਹੀ ਰਹੇਗੀ ।
ਦਰਅਸਲ, ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ 34 ਲੋਕਾਂ ਦੀ ਮੌਤ ਹੋ ਗਈ ਹੈ । ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿੱਚ ਹੋਈਆਂ 34 ਮੌਤਾਂ ਵਿੱਚੋਂ 15 ਮੌਤਾਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹਨ।
ਦੱਸ ਦੇਈਏ ਕਿ ਬੀਤੇ ਦਿਨ ਰਾਜਿੰਦਰਾ ਹਸਪਤਾਲ ਵਿੱਚ 69 ਮਰੀਜ਼ ਦਾਖਲ ਹੋਏ ਹਨ, ਜਿਨ੍ਹਾਂ ’ਚੋਂ 4 ਪੰਜਾਬ ਦੇ ਬਾਹਰੋਂ ਹਨ ਅਤੇ 16 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ । ਇਸ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿੱਚ ਬੀਤੇ ਦਿਨ 658 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 38,537 ਹੋ ਗਈ ਹੈ ।
ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ