ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਦੇ ਲੋਕਾਂ ਦੀ ਨਜ਼ਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ‘ਤੇ ਟਿਕੀ ਹੋਈ ਹੈ ਜਿਸ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਲਈ ਚਰਚੇ ਚੱਲਦੇ ਰਹੇ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਉਨ੍ਹਾਂ ਸਪਸ਼ੱਟ ਕੀਤਾ ਕਿ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦੀ ਭਾਲ ਕਰ ਰਹੀ ਹੈ, ਜਿਸ ਦਾ ਐਲਾਨ ਜਲਦ ਹੋਵੇਗਾ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜ਼ੋਰ-ਸ਼ੋਰ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਾਲੇ ਤੱਕ ਮੁੱਖ ਮੰਤਰੀ ਦੇ ਨਾਂ ਬਾਰੇ ਫੈਂਸਲਾ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
