ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਆਦਮਪੁਰ ਸੀਟ ‘ਤੇ ਫੇਰਬਦਲ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਰੱਦ ਕਰ ਕੇ ਹੁਣ ਮੋਹਿੰਦਰ ਸਿੰਘ ਕੇਪੀ ਨੂੰ ਆਦਮਪੁਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਦੱਸ ਦੇਈਏ ਕਿ ਟਿਕਟ ਕੱਟਣ ਤੋਂ ਬਾਅਦ ਕੇਪੀ ਕਾਫੀ ਦਿਨਾਂ ਤੋਂ ਪਾਰਟੀ ਪਲੇਟਫਾਰਮ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਸਨ।

ਇਸ ਦੌਰਾਨ ਖਬਰਾਂ ਵੀ ਸਾਹਮਣੇ ਆ ਰਹੀਆਂ ਸਨ ਕਿ ਉਹ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਸੀ। ਪਰ ਪਿਛਲੇ ਦਿਨੀਂ ਜਦੋਂ ਰਾਹੁਲ ਗਾਂਧੀ ਪੰਜਾਬ ਆਏ ਸਨ ਤਾਂ ਉਨ੍ਹਾਂ ਨੂੰ ਰਾਹੁਲ ਗਾਂਧੀ ਨਾਲ ਸਟੇਜ ਸਾਂਝੀ ਕਰਦੇ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਮੰਗਲਵਾਰ ਨੂੰ ਇਹ ਖਬਰ ਸਾਹਮਣੇ ਆਈ ਕਿ ਕਾਂਗਰਸ ਵੱਲੋਂ ਆਦਮਪੁਰ ਦੀ ਸੀਟ ਤੋਂ ਬਦਲਾਅ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਤਕਰੀਬਨ ਡੇਢ ਮਹੀਨਾ ਪਹਿਲਾਂ ਕਾਂਗਰਸ ਵਿੱਚ ਸ਼ਾਮਿਲ ਹੋਏ ਸੁਖਵਿੰਦਰ ਸਿੰਘ ਕੋਟਲੀ ਨੂੰ ਕਾਂਗਰਸ ਨੇ ਟਿਕਟ ਦਾ ਤੋਹਫ਼ਾ ਦੇ ਕੇ ਦੁਬਾਰਾ ਖੋਹ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ਆਪਣੇ ਹੀ ਦਮ ‘ਤੇ ਆਜ਼ਾਦ ਉਮੀਦਵਾਰ ਵਜੋਂ ਕਾਂਗਰਸ ਨੂੰ ਟੱਕਰ ਦੇਣ ਦਾ ਮਨ ਬਣਾ ਲਿਆ ਹੈ। ਉਹ ਅੱਜ ਆਜ਼ਾਦ ਉਮੀਦਵਾਰ ਵਜੋਂ ਵਜੋਂ ਨਾਮਜ਼ਦਗੀ ਦਾਖਲ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”























