ਪੰਜਾਬ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦਾ ਚੇਅਰਮੈਨ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਗਾਇਆ ਗਿਆ ਹੈ। ਕਮੇਟੀ ਵਿਚ 35 ਮੈਂਬਰਾਂ ਨੂੰ ਥਾਂ ਦਿੱਤੀ ਗਈ ਹੈ। ਸੁਖਵਿੰਦਰ ਸਿੰਘ ਡੈਨੀ ਨੂੰ ਸਹਿ-ਪ੍ਰਧਾਨ, ਹਰਦਿਆਲ ਕੰਬੋਜ ਨੂੰ ਸਹਿ-ਪ੍ਰਧਾਨ, ਪਵਨ ਆਦੀਆ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਖਡੂਰ ਸਾਹਿਬ ਤੋਂ ਸਾਬਕਾ ਸਾਂਸਦ ਜਸਬੀਰ ਸਿੰਘ ਡਿੰਪਾ ਨੂੰ ਕਨਵੀਨਰ ਬਣਾਇਆ ਗਿਆ ਹੈ।
ਕਮੇਟੀ ਦੇ ਮੈਂਬਰਾਂ ਵਿਚ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਸਰਕਾਰੀਆ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਅਰੁਣਾ ਚੌਧਰੀ ਸਣੇ ਸਾਬਕਾ ਪੀਸੀਸੀਸੀ ਪ੍ਰਧਾਨ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾਵਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਵੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 14 ਲੋਕਾਂ ਨੂੰ ਦਿੱਤੇ ਗਏ CAA ਤਹਿਤ ਨਾਗਰਿਕਤਾ ਪ੍ਰਮਾਣ ਪੱਤਰ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਸਰਟੀਫਿਕੇਟ
ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਰੇ ਸਾਬਕਾ ਪ੍ਰਧਾਨਾਂ, ਸੀਡਬਲੂਯਸੀ ਦੇ ਸਾਰੇ ਸਾਬਕਾ ਮੈਂਬਰਾਂ ਤੇ ਵਿਸ਼ੇਸ਼ ਮੈਂਬਰਾਂ ਨੂੰ ਵੀ ਪ੍ਰਚਾਰ ਕਮੇਟੀ ਵਿਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ, ਸੀਐੱਸਪੀ ਨੇਤਾ, ਕਾਰਜਕਾਰੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਪ੍ਰਦੇਸ਼ ਕਾਂਗਰਸ ਫਰੰਟ ਸੰਗਠਨਾਂ ਦੇ ਮੁਖੀ, ਚੇਅਰਮੈਨ ਪੀ.ਸੀ.ਸੀ.ਸੀ ਓਬੀਸੀ ਵਿੰਗ ਨੂੰ ਵੀ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ।