ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਅਜਿਹੇ ਵਿਚ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਤੇ ਅਜਿਹੇ ਵਿਚ ਕੁਝ ਉਮੀਦਵਾਰਾਂ ਦੇ ਬਿਆਨ ਵੀ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ।
ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਉਮੀਦਵਾਰਾਂ ਦਾ ਡੋਪ ਟੈਸਟ ਕਰਨ ਦੀ ਮੰਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਡੋਪ ਟੈਸਟ ਨਾ ਕਰਵਾਇਆ ਤਾਂ ਮੈਂ ਸੁਪਰੀਮ ਕੋਰਟ ਜਾਵਾਂਗਾ। ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ
ਇਕ ਪਾਸੇ ਜਿਥੇ ਉਨ੍ਹਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਉਮੀਦਵਾਰਾਂ ਦੇ ਡੋਪ ਟੈਸਟ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਵੀ ਕਿਹਾ ਗਿਆ ਕਿ ਜੇ ਆਗੂ ਵੀ ਨਸ਼ਾ ਕਰਨਗੇ ਤਾਂ ਪੰਜਾਬ ਡਰੱਗ ਰਹਿਤ ਕਿਵੇਂ ਹੋਵੇਗਾ। ਅਜਿਹੇ ਵੱਡੇ ਸਵਾਲ ਕੁਲਬੀਰ ਜੀਰਾ ਵੱਲੋਂ ਖੜ੍ਹੇ ਕੀਤੇ ਗਏ। ਗੰਭੀਰ ਇਲਜ਼ਾਮ ਕੁਲਬੀਰ ਜੀਰਾ ਵੱਲੋਂ ਲਗਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: