ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ ਕੀਤਾ। ਮਾਰਕਫੈਡ ਦੇ ਮੁੱਖ ਦਫਤਰ ਵਿਖੇ ਸੰਗ੍ਰਹਿ ਜਾਰੀ ਕਰਦਿਆ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੈਂਕ ਕਰਮਚਾਰੀਆਂ ਲਈ ਭਵਿੱਖ ਵਿੱਚ ਹਵਾਲਿਆਂ ਵਜੋਂ ਕੰਮ ਕਰੇਗਾ।
ਸ. ਰੰਧਾਵਾ ਨੇ ਕਿਹਾ, “ਇਹ ਸੰਗ੍ਰਹਿ ਰੋਜਾਨਾ ਕਾਰਜਾਂ ਲਈ ਲਾਹੇਵੰਦ ਹੈ ਅਤੇ ਇਸ ਤਰਾਂ ਕੰਮ ਵਿੱਚ ਵਧੇਰੇ ਕਾਰਜ ਕੁਸਲਤਾ ਲਿਆਉਣ ਦੇ ਨਾਲ-ਨਾਲ ਸਮੇਂ ਦੀ ਬੱਚਤ ਕਰੇਗਾ।“ ਉਨਾਂ ਅੱਗੇ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਕਰਜੇ ਦੀ ਵੰਡ ਅਤੇ ਮਨਜੂਰੀ ਦੇ ਨਾਲ-ਨਾਲ ਫੈਸਲੇ ਲੈਣ ਵਿੱਚ ਤੇਜੀ ਆਵੇਗੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਸ. ਰੰਧਾਵਾ ਜਿਨਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਸੈਕਟਰ-17 ਚੰਡੀਗੜ ਵਿਖੇ ਸਥਿਤ ਬੈਂਕ ਦੇ ਸਟਾਫ ਟ੍ਰੇਨਿੰਗ ਸੈਂਟਰ ਵਿੱਚ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਵਰਚੁਅਲ ਉਦਘਾਟਨ ਵੀ ਕੀਤਾ। ਇਹ ਸਿਖਲਾਈ ਕੇਂਦਰ ਨਾਬਾਰਡ ਦਾ ਮਾਨਤਾ ਪ੍ਰਾਪਤ ਕੇਂਦਰ ਹੈ ਅਤੇ ਸੂਬੇ ਦੇ ਲਗਭਗ 850 ਕਰਮਚਾਰੀਆਂ ਦੀਆਂ ਸਿਖਲਾਈ ਸਬੰਧੀ ਜਰੂਰਤਾਂ ਨੂੰ ਮੁਕੰਮਲ ਕਰੇਗਾ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਰਾਜੀਵ ਕੁਮਾਰ ਗੁਪਤਾ ਨੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੰਗ੍ਰਹਿ ਅਤੇ ਲੈਬ ਦੀਆਂ ਵਿਸੇਸਤਾਵਾਂ ਸਾਂਝੀਆਂ ਕੀਤੀਆਂ। ਉਨਾਂ ਦੱਸਿਆ ਕਿ ਪੀ.ਏ.ਡੀ.ਬੀ. ਦੀਆਂ ਸੂਬੇ ਭਰ ਵਿੱਚ 89 ਸਾਖਾਵਾਂ ਹਨ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ, ਪੀ.ਏ.ਡੀ.ਬੀ. ਦੇ ਡੀ.ਜੀ.ਐਮ. ਜਗਦੀਪ ਘਈ ਅਤੇ ਜੀ.ਐਮ. ਰਾਜਵਿੰਦਰ ਕੌਰ ਰੰਧਾਵਾ ਹਾਜਰ ਸਨ।