ਲਹਿਰਾਗਾਗਾ ‘ਚ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਅੱਜ ਉੱਤਰਾਖੰਡ ਵਿਚ ਲਖੀਮੀਪੁਰ ਖੀਰੀ ਵਿਖੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਮਾਰਨ ਵਿਰੁੱਧ ਕੈਂਡਲ ਮਾਰਚ ਕੱਢਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ ਤੇ ਉੱਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਸ਼ਹੀਦ ਹੋਏ ਕਿਸਾਨਾਂ ਨੂੰ ਇੰਨਸਾਫ ਦਵਾਉਣ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ।
ਉਨ੍ਹਾਂ ਯੂਪੀ ਪੁਲਿਸ ਵੱਲੋਂ ਕਾਂਗਰਸ ਦੀ ਜਰਨਲ ਸਕੱਤਰ ਪ੍ਰਿੰਯਕਾ ਗਾਂਧੀ ਨੂੰ ਜਬਰੀ ਗ੍ਰਿਫ਼ਤਾਰ ਕਰਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਸ਼ਬਦਾਂ ਬਲੀ ਦੀ ਤਿੱਖੀ ਆਲੋਚਨਾ ਕਰਦਿਆ ਕਿਹਾ ਕਿ ਇਸ ਵਾਪਰੀ ਮਾੜੀ ਘਟਨਾ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਈ ਬਿਆਨ ਨਾ ਆਉਣਾ ਕਈ ਸੁਆਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਮੁਲਜ਼ਮਾਂ ਨੂੰ ਫੋਰੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਉਹ ਫੋਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਇਨਸਾਫ ਦੇਵੇ।