ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਤੋਂ ਪਹਿਲਾਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਮੁੱਦਿਆਂ ਦੇ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕਰੇਗਾ। ਸਿੱਧੂ ਨੇ ਕਿਹਾ ਕਿ ਉਹ ਆਪਣੇ 18 ਨੁਕਾਤੀ ਏਜੰਡੇ ‘ਤੇ ਹੀ ਖੜ੍ਹੇ ਹਨ, ਇਸ ਤੋਂ ਪਿੱਛੇ ਨਹੀਂ ਹਟਣਗੇ।
ਸਿੱਧੂ ਨੇ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਸੁਧਾਰੇ ਬਿਨ੍ਹਾਂ ਜ਼ਿਆਦਾ ਮਸਲੇ ਹੱਲ ਹੋਣ ਵਾਲੇ ਨਹੀਂ ਹਨ। ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ।
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਬੀਤੇ ਦਿਨੀਂ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ। ਗੌਰਤਲਬ ਹੈ ਕਿ ਸਿੱਧੂ ਨੇ ਡੀ. ਜੀ. ਪੀ., ਏ. ਜੀ. ਅਤੇ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਕੁਝ ਨੇਤਾਵਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੋਇਆ ਹੈ ਜਾਂ ਨਹੀਂ ਇਸ ਨੂੰ ਲੈ ਕੇ ਭੇਤ ਅਜੇ ਵੀ ਬਰਕਰਾਰ ਹੈ।