ਚੰਡੀਗੜ: ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਲੰਮਾ ਪ੍ਰਸਾਸਕੀ ਤਜਰਬਾ ਸ੍ਰੀ ਵੈਦ ਨੂੰ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਵਜੋਂ ਆਪਣੇ ਫਰਜਾਂ ਨੂੰ ਹੋਰ ਵੀ ਤਨਦੇਹੀ ਅਤੇ ਕੁਸਲਤਾ ਨਾਲ ਨਿਭਾਉਣ ਵਿੱਚ ਮਦਦ ਕਰੇਗਾ। ਸ੍ਰੀ ਵੈਦ ਨੂੰ ਉਨਾਂ ਦੇ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਸ. ਚੰਨੀ ਨੇ ਉਨ੍ਹਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਭਾਈਆਂ ਸਾਨਦਾਰ ਸੇਵਾਵਾਂ ਨੂੰ ਯਾਦ ਕੀਤਾ।
ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਚੰਨੀ ਦਾ ਧੰਨਵਾਦ ਕਰਦਿਆਂ ਸ੍ਰੀ ਵੈਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਕਰਨਗੇ ਤਾਂ ਜੋ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀ ਅਤੇ ਫਰਜਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਵੈਦ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸੁਭ ਕਾਮਨਾਵਾਂ ਦਿੱਤੀਆਂ।