ਅੰਮ੍ਰਿਤਸਰ ਸ਼ਨੀਵਾਰ ਪੰਜਾਬ ਐਸਸੀ ਲੈਂਡ ਡਿਵੈਲਪਮੈਂਟ ਡਾਇਰੈਕਟਰ ਅਜੇ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ ਸਾਥੀ ਵਰਕਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ। ਉਨ੍ਹਾਂ ਕਿਹਾ ਕਿ ਇਹ ਅਹੁਦੇ ਤੇ ਸੇਵਾ ਕਰਨ ਦਾ ਮੌਕਾ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਸੀ। ਉਹ ਆਪਣੇ ਆਪ ਨੂੰ ਨਿਰਾਸ਼ਾਜਨਕ ਮਹਿਸੂਸ ਕਰ ਰਿਹਾ ਹੈ ਕਿਉਂਕਿ ਸਾਰੇ ਪੰਜਾਬ ਦੇ ਕਾਂਗਰਸ ਪਾਰਟੀ ਤੇ ਮੰਤਰੀ ਐੱਮ ਐੱਲ ਏ ਤੇ ਆਪਣੇ ਪੁੱਤਰ, ਭਤੀਜੇ ,ਭਾਈ ਤੇ ਰਿਸ਼ਤੇਦਾਰਾਂ ਨੂੰ ਪੰਜਾਬ ਸਰਕਾਰ ਦੀਆਂ ਬੋਰਡ ਕਾਰਪੋਰੇਸ਼ਨ ਦੇ ਕਮਿਸ਼ਨ ਦੀਆਂ ਅਤੇ ਵਾਈਸ ਚੇਅਰਮੈਨ ਦੀਆਂ ਹੋਰ ਵੀ ਤਨਖਾਹ ਵਾਲੇ ਸਾਰੇ ਅਹੁਦੇ ਦਿੱਤੇ ਹਨ। ਉਨ੍ਹਾਂ ਕਿਹਾ ਸਿਰਫ ਤੇ ਸਿਰਫ ਇਨ੍ਹਾਂ ਸਾਰਿਆਂ ਨੇ ਵੱਡੇ ਵੱਡੇ ਅਹੁਦੇ ਆਪਣੇ ਰਿਸ਼ਤੇਦਾਰਾਂ ਨੂੰ ਹੀ ਦਿੱਤੇ ਹਨ। ਇਹ ਖੁਦ ਵੀ ਤਨਖਾਹਾਂ ਵਾਲੇ ਹਨ ਅਤੇ ਸਰਕਾਰੀ ਪੈਸਾ ਲੈ ਰਹੇ ਹਨ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਦਵਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਇਸਦੇ ਨਾਲ ਹੀ ਉਸਨੇ ਕਿਹਾ ਜਿਹੜਾ ਕਾਂਗਰਸ ਪਾਰਟੀ ਦਾ ਵਰਕਰ ਦਾ ਹੱਕ ਬਣਦਾ ਸੀ ਉਸ ਨੂੰ ਉਹ ਸਾਰੇ ਵੱਡੇ ਲੋਕ ਵਰਕਰ ਦਾ ਹੱਕ ਖਾ ਰਹੇ ਹਨ ਤੇ ਵਰਕਰ ਆਪਣੇ ਆਪ ਨੂੰ ਲੁੱਟਿਆ ਹੋਇਆ ਮਹਿਸੂਸ ਕਰ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਜਿਨ੍ਹਾਂ ਵਰਕਰਾਂ ਨੇ ਦਿਨ ਰਾਤ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ‘ਚ ਅਹਿਮ ਭੂਮਿਕਾ ਨਿਭਾਈ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਮੰਤਰੀਆਂ ਅਤੇ ਐਮਐਲਏ ਦੇ ਰਿਸ਼ਤੇਦਾਰਾਂ ਤੋਂ ਖੋਹ ਕੇ ਇਨ੍ਹਾਂ ਵਰਕਰਾਂ ਨੂੰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਅੱਜ ਮੈਂ ਆਪਣੇ ਡਾਇਰੈਕਟਰ ਦੇ ਅਹੁਦੇ ਤੋਂ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ ਜੇਕਰ ਮੇਰੇ ਵਰਗੇ ਗ਼ਰੀਬ ਵਰਗਾਂ ਨੂੰ ਕਾਂਗਰਸ ਪਾਰਟੀ ਤੋਂ ਵੱਖਰਾ ਨਹੀਂ ਕਰਨਾ ਚਾਹੁੰਦੇ ਤਾਂ ਗਰੀਬ ਵਰਕਰਾਂ ਦੇ ਬਣਦੇ ਹੱਕ ਦਿੱਤੇ ਜਾਣ।