ਚੰਡੀਗੜ: ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਿ੍ਰਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ।
ਦੀਵਾਲੀ ਦੀ ਪੂਰਵ ਸੰਧਿਆ ਉਤੇ ਆਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ, “3100 ਰੁਪਏ ਦੀ ਇਹ ਵਿੱਤੀ ਗਰਾਂਟ ਰੌਸ਼ਨੀਆਂ ਦੇ ਤਿਉਹਾਰਾਂ ਦੇ ਮੌਕੇ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰਾਂ ਲਈ ਸ਼ਗਨ ਰਾਸ਼ੀ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ। ਸੂਬਾ ਭਰ ਵਿਚ ਲਗਪਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮੁੱਖ ਮੰਤਰੀ ਚੰਨੀ, ਜੋ ਬੋਰਡ ਦੇ ਚੇਅਰਮੈਨ ਵੀ ਹਨ, ਨੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਮਹਾਂਮਾਰੀ ਕਾਰਨ ਇਨਾਂ ਉਸਾਰੀ ਕਿਰਤੀਆਂ ਦੀ ਰੋਜੀ-ਰੋਟੀ ਪ੍ਰਭਾਵਿਤ ਹੋਈ। ਕਿਰਤੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਮਾਜ ਦੇ ਯੋਗ ਅਤੇ ਕਮਜੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨਾਂ ਕੋਲ ਆਪਣਾ ਪਾਲਣ ਪੋਸਣ ਕਰਨ ਦੇ ਸਾਧਨ ਨਹੀਂ ਹਨ। ਇਸ ਦੌਰਾਨ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕੋਵਿਡ ਦੀ ਸਥਿਤੀ ਵਿਚ ਹੋਏ ਵਰਨਣਯੋਗ ਸੁਧਾਰ ਨਾਲ ਸੂਬਾ ਭਰ ਵਿਚ ਉਸਾਰੀ ਕਿਰਤੀਆਂ ਨੂੰ ਹੋਰ ਗਤੀ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਨੂੰ ਰੋਜ਼ੀ-ਰੋਟੀ ਮਿਲ ਸਕੇ।