ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।
ਅੱਜ ਇਥੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਜਿਨਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ ਕਰਨ ਲਈ ਆਖਿਆ ਹੈ। ਉਨਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗ੍ਰਹਿ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।