ਚੰਡੀਗੜ੍ਹ: ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 21 ਅਕਤੂਬਰ, 2021 ਨੂੰ ਸਰਕਾਰੀ ਏਜੰਸੀਆਂ ਵੱਲੋਂ 595347.327 ਮੀਟਿਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5187108.676 ਮੀਟਿਰਕ ਟਨ ਝੋਨਾ ਅਤੇ 36077 ਮੀਟਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 5423102.048 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 5223185.676 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 7017.1 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੱਸ ਦਈਏ ਕਿ ਪੰਜਾਬ ਰਾਜ ਵਿੱਚ 20 ਅਕਤੂਬਰ ਨੂੰ ਝੋਨੇ ਦੀ ਖਰੀਦ ਦੇ 18ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 486951.492 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ 4591761.349 ਮੀਟਿ੍ਰਕ ਟਨ ਝੋਨਾ ਅਤੇ 34514 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 4810011 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 4626275.349 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 5795.54 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ।