ਈ.ਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਹਿਰਾਸਤ ‘ਚ ਲਏ ਗਏ ਸਾਬਕਾ MLA ਸੁਖਪਾਲ ਖਹਿਰਾ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਮੁੰਡੇ ਮਹਿਤਾਬ ਖਹਿਰਾ ਨੇ ਦਿੱਤੀ। ਮਹਿਤਾਬ ਖਹਿਰਾ ਨੇ ਚੰਡੀਗੜ੍ਹ ਪੁਲਿਸ ‘ਤੇ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ ਹੁਣ ਤੋਂ ਭੁੱਖ ਹੜਤਾਲ਼ ‘ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੁਖਪਾਲ ਖਹਿਰਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ, ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ।
ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਕਿਹਾ ਜਦ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: