ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ- ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਨੇ ਕੇਂਦਰ ਸਰਕਾਰ ਨਾਲ ਵੱਖ-ਵੱਖ ਮੁੱਦਿਆਂ ‘ਤੇ ਸਹਿਮਤੀ ਬਣਾਉਣ ਲਈ ਬੁਲਾਈ ਗਈ ਮੀਟਿੰਗ ਵਿੱਚ ਹਿੱਸਾ ਲੈਣ ਲਈ ਸਹਿਮਤੀ ਦੇ ਦਿੱਤੀ ਹੈ।
ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਆਪਣੇ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ, ਜੋ ਸਰਬ ਪਾਰਟੀ ਮੀਟਿੰਗ ‘ਚ ਚਰਚਾ ਲਈ ਰੱਖੇ ਜਾਣਗੇ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਅੰਦਰ ਬੀਐਸਐਫ ਦਾ ਅਧਿਕਾਰ ਖੇਤਰ ਪੰਜਾਬ ਅੰਦਰ ਭਾਰਤ-ਪਾਕਿ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਏ ਜਾਣ ਦੇ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਸਰਬਸੰਮਤੀ ਇਕੱਠੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਦੇ ਗੁਰਦੁਆਰਾ ਡਿਗਿਆਣਾ ਆਸ਼ਰਮ ‘ਚ ਹੋਏ ਨਤਮਸਤਕ
ਇਨ੍ਹਾਂ ਮੁੱਦਿਆਂ ਤੋਂ ਇਲਾਵਾ ਸਰਬ ਪਾਰਟੀ ਮੀਟਿੰਗ ਵਿੱਚ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਦੀ ਸੂਚੀ ਵਿੱਚੋਂ ਬਾਹਰ ਕਰਨ ਦੇ ਵਿਰੋਧ ‘ਚ ਅਤੇ ਸਰਹੱਦੀ ਸੂਬੇ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਲਈ ਕੇਂਦਰ ‘ਤੇ ਦਬਾਅ ਪਾਉਣ’ ਤੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਐਤਵਾਰ ਨੂੰ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬਸਪਾ ਨੇ ਮੀਟਿੰਗ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ, ਹਾਲਾਂਕਿ ਭਾਜਪਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe