ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ, ਫਿਲਹਾਲ ਇਸਨੂੰ ਲੈ ਕੇ ਲਗਾਤਾਰ ਸਸਪੈਂਸ ਜਾਰੀ ਹੈ। ਇਸ ਤੋਂ ਪਹਿਲਾਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਅੰਬਿਕਾ ਸੋਨੀ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਜਾਵੇਗਾ।
ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਸੀ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਉਨ੍ਹਾਂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਹਾਲਾਂਕਿ ਅੰਬਿਕਾ ਸੋਨੀ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਹ ਆਫ਼ਰ ਠੁਕਰਾ ਦਿੱਤਾ।
ਦਰਅਸਲ, ਇਸ ਆਫਰ ਨੂੰ ਠੁਕਰਾਉਣ ਤੋਂ ਬਾਅਦ ਹੁਣ ਅੰਬਿਕਾ ਸੋਨੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਹੈ। ਸੂਤਰਾਂ ਅਨੁਸਾਰ ਹਾਈਕਮਾਨ ਵੱਲੋਂ ਪੰਜਾਬ ਦੀ ਕਮਾਨ ਸੰਭਾਲਣ ਲਈ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰਦਿਆਂ ਅੰਬਿਕਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੋਈ ਸਿੱਖ ਚਿਹਰਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ CM ਬਣਨ ਲਈ ਕਿਹਾ ਗਿਆ ਸੀ। ਦੱਸ ਦੇਈਏ ਕਿ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਅੱਜ ਸ਼ਾਮ 4 ਵਜੇ ਤੱਕ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…