ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਨੂੰ ਲੈ ਕੇ ਇਸ ਵੱਡੀ ਖਬਰ ਸਾਹਮਣੇ ਆ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੀ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਦਾ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ । ਦਰਅਸਲ, ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਸਿਰਫ ਸਿੱਖ ਚਿਹਰੇ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Breaking : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਟਲੀ, ਹਾਈਕਮਾਨ ਸਿੱਧਾ ਕਰੇਗੀ ਨਵੇਂ CM ਦਾ ਐਲਾਨ
ਅੰਬਿਕਾ ਸੋਨੀ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹੈ ਪਰ ਉਹ ਮੁੱਖ ਮੰਤਰੀ ਦਾ ਅਹੁਦਾ ਨਹੀਂ ਸੰਭਾਲਣਾ ਚਾਹੁੰਦੀ। ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ,”ਮੇਰੀ ਸਿਹਤ ਠੀਕ ਨਹੀਂ ਰਹਿੰਦੀ, ਜਿਸ ਕਾਰਨ ਮੈਂ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ।”
ਦੱਸ ਦੇਈਏ ਕਿ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਇਹ ਅਹੁਦਾ ਸੰਭਾਲਣ ਲਈ ਕਿਹਾ ਗਿਆ ਪਰ ਅੰਬਿਕਾ ਸੋਨੀ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ।
ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…