ਪਿਛਲੇ ਹਫਤੇ ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋਇਆ ਸੀ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਹੋ ਚੁੱਕਿਆ ਹੈ, ਪਿਛਲੇ ਹਫਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ। ਇਸ ਦੌਰਾਨ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਵਿਰੋਧੀਆਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀ ਹੈ। ਹਰਿਆਣੇ ਦੇ ਮੰਤਰੀ ਅਨਿਲ ਵਿਜ ਨੇ ਇਸ ਸਾਰੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਲਈ ਨਵਜੋਤ ਸਿੰਘ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਸੀ। ਇਸ ਦੌਰਾਨ ਉਨ੍ਹਾਂ ਇੱਕ ਵਾਰ ਫਿਰ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਟਵੀਟ ਕਰ ਕਿਹਾ ਕਿ, “ਰਾਸ਼ਟਰਵਾਦੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਰਾਹ ਵਿੱਚ ਰੁਕਾਵਟ ਸਨ, ਇਸ ਲਈ ਉਨ੍ਹਾਂ ਨੂੰ ਰਾਜਨੀਤਕ ਤੌਰ ‘ਤੇ ਮਾਰਿਆ ਗਿਆ। ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ।”
ਇਹ ਵੀ ਪੜ੍ਹੋ : ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਵਾਂਗਾ: ਕੈਪਟਨ ਅਮਰਿੰਦਰ ਸਿੰਘ
ਅਗਲੇ ਟਵੀਟ ਵਿੱਚ ਵਿਜ ਨੇ ਕਿਹਾ ਕਿ, “ਪਾਕਿਸਤਾਨ ਪੱਖੀ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਇਮਰਾਨ ਖਾਨ ਅਤੇ ਜਾਵੇਦ ਬਾਜਵਾ ਪਾਕਿ ਫੌਜ ਮੁਖੀ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਪੰਜਾਬ ਵਿੱਚ ਸੱਤਾ ਵਿੱਚ ਲਿਆਉਣ ਲਈ ਕਾਂਗਰਸ ਦੀ ਇੱਕ ਡੂੰਘੀ ਰਾਸ਼ਟਰ ਵਿਰੋਧੀ ਸਾਜ਼ਿਸ਼ ਹੈ, ਤਾਂ ਜੋ ਭਵਿੱਖ ਵਿੱਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ।”