ਤਾਮਿਲਨਾਡੂ ਦੇ ਕੂਨੂਰ ‘ਚ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਵਿੱਚ CDC ਜਨਰਲ ਬਿਪਿਨ ਰਾਵਤ ਸਮੇਤ 14 ਲੋਕ ਸਵਾਰ ਸਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਲਾਕਾ ਕਾਫੀ ਸੰਘਣਾ ਹੈ। ਇੱਥੇ ਚਾਰੇ ਪਾਸੇ ਰੁੱਖ ਹਨ। ਹਾਦਸਾ ਇੰਨਾ ਦਰਦਨਾਕ ਸੀ ਕਿ ਚਾਰੇ ਪਾਸੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਪੁਲਿਸ ਦੇ ਨਾਲ ਸੈਨਾ ਅਤੇ ਹਵਾਈ ਸੈਨਾ ਦੇ ਜਵਾਨ ਬਚਾਅ ਲਈ ਪਹੁੰਚ ਗਏ ਹਨ। ਆਸਪਾਸ ਦੇ ਇਲਾਕੇ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : Mi-17 V5 ਕ੍ਰੈਸ਼: ਬਿਪਿਨ ਰਾਵਤ ਸੁਰੱਖਿਅਤ ਤੇ ਹਸਪਤਾਲ ਲਿਜਾਇਆ ਗਿਆ- ਰਿਪੋਰਟਾਂ
ਇਸ ਸਮੇਂ ਜਾਣਕਰੀ ਸਾਹਮਣੇ ਆਈ ਹੈ ਕਿ ਸੈਨਾ ਆਰਮੀ ਚੀਫ ਜਨਰਲ ਐਮ ਨਰਵਾਣੇ ਡੀਜੀਐਮਓ ਤੋਂ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਹਾਦਸੇ ਤੋਂ ਪਹਿਲਾਂ Mi-17 V5 ਹੈਲੀਕਾਪਟਰ ਦਾ ਸੰਪਰਕ ਟੁੱਟ ਗਿਆ ਸੀ। ਜਹਾਜ਼ ਵਿੱਚ 14 ਲੋਕ ਸਵਾਰ ਸਨ ਅਤੇ ਬਚਾਅ ਕਾਰਜ ਜਾਰੀ ਹਨ। ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ‘ਚ ਫੌਜ ਦੇ ਹੈਲੀਕਾਪਟਰ ਹਾਦਸਾਗ੍ਰਸਤ ਮਾਮਲੇ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: