Capt Amarinder lifted: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਹੀ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿਚ ਯਾਤਰੀਆਂ ਦੀ ਸਮਰੱਥਾ ‘ਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ ਹੈ ਪਰ ਮਾਸਕ ਲਾਜ਼ਮੀ ਤੌਰ ‘ਤੇ ਪਹਿਨਣਾ ਪਵੇਗਾ। ਕੈਪਟਨ ਨੇ ਬੱਸਾਂ ਵਿੱਚ ਸਮਰੱਥਾ ਤੋਂ ਕੇਵਲ 50 ਫੀਸਦ ਸਵਾਰੀਆਂ ਬਿਠਾਉਣ ਦੀ ਸ਼ਰਤ ਖਤਮ ਕਰਨ ਦਾ ਐਲਾਨ ਹੈ। ਮੁੱਖ ਮੰਤਰੀ ਨੇ ਇਹ ਐਲਾਨ ਬੱਸਾਂ ਦੀ ਸਹੂਲਤ ਨਾ ਹੋਣ ਕਾਰਨ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ50 ਫੀਸਦ ਸਵਾਰੀਆਂ ਬਿਠਾਉਣ ਦੀ ਸ਼ਰਤ ਨਾਲ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਸੀ। ਇਸ ਦੇ ਇਲਾਵਾ ਪੰਜਾਬ ਸਰਕਾਰ ਨੇ ਸ਼ਹੀਦ ਸਲਾਮ ਖਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੋਰੋਨਾ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੇ ਅੰਕੜੇ ਵਧਣ ਲਈ ਅਸੀਂ ਸਾਰੇ ਜ਼ਿੰਮੇਵਾਰ ਹਾਂ ਤੇ ਲਾਕਡਾਊਨ ਵਧਾਉਣ ਦਾ ਫੈਸਲਾ ਹਾਲਾਤਾਂ ਨੂੰ ਮੁੱਖ ਰੱਖਕੇ ਕੀਤਾ ਜਾਵੇਗਾ।
Home ਖ਼ਬਰਾਂ ਪੰਜਾਬ ਕਾਂਗਰਸ ਪਾਰਟੀ ਪੰਜਾਬ ਕੈਪਟਨ ਅਮਰਿੰਦਰ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ‘ਚ ਯਾਤਰੀਆਂ ਦੀ ਸਮਰੱਥਾ ‘ਤੇ ਲੱਗੀ ਰੋਕ ਹਟਾਈ
ਕੈਪਟਨ ਅਮਰਿੰਦਰ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ‘ਚ ਯਾਤਰੀਆਂ ਦੀ ਸਮਰੱਥਾ ‘ਤੇ ਲੱਗੀ ਰੋਕ ਹਟਾਈ
Jun 27, 2020 8:37 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .