captain amarinder singh protest jantar mantar: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਵੀ ਧਰਨਾ ਦੇ ਰਹੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਆਏ ਹਨ। ਪਹਿਲਾਂ ਇਹ ਧਰਨਾ ਦਿੱਲੀ ਦੇ ਰਾਜਘਾਟ ਵਿਖੇ ਦਿੱਤਾ ਜਾਣਾ ਸੀ। ਜੰਤਰ ਮੰਤਰ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਰਨੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਦੇ ਸਮਰਥਕ ਵੀ ਇੱਕੇਠੇ ਹੋਣੇ ਸ਼ੁਰੂ ਹੋ ਚੁੱਕੇ ਹਨ। ਥੋੜ੍ਹੀ ਦੇਰ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਵੀ ਪਹੁੰਚੇ ਹਨ। ਉਹ ਧਰਨੇ ਦੀ ਅਗਵਾਈ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਬਿਜਲੀ ਸੰਕਟ ਨਾਲ ਮਾਲਗੱਡੀਆਂ ਦੀ ਆਵਾਜਾਈ ਅਤੇ ਜ਼ਰੂਰੀ ਪੂਰਤੀ ਦੀ ਸਥਿਤੀ ਬਾਰੇ ਪੂਰੀ ਜਾਣਕਾਰੀ ਵੀ ਮੁਹੱਈਆ ਕਰਾਉਣਗੇ। ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਿਰੰਤਰ ਵਿਰੋਧ ਕਾਰਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲ ਸੇਵਾ ਬੰਦ ਕਰ ਦਿੱਤੀ ਹੈ। ਜਿਸ ਕਾਰਨ ਪੰਜਾਬ ਵਿੱਚ ਬਲੈਕ ਆਉਟ ਦਾ ਖ਼ਤਰਾ ਵੱਧ ਗਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਮੁੱਦੇ ‘ਤੇ ਧਰਨਾ ਦੇਣ ਲਈ ਕਾਂਗਰਸ ਦੇ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਦਿੱਲੀ ਪਹੁੰਚ ਗਏ ਹਨ।
ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਖੇਤੀਬਾੜੀ ਕਾਨੂੰਨਾਂ ਤੋਂ ਬਾਅਦ ਬਿਜਲੀ ਨੂੰ ਲੈ ਕੇ ਭਿਆਨਕ ਲੜਾਈ ਚੱਲ ਰਹੀ ਹੈ। ਅੱਜ ਦੇ ਇਸ ਧਰਨੇ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੌਜੂਦ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅਸੀਂ ਜੰਤਰ-ਮੰਤਰ ਵਿਖੇ ਧਰਨਾ ਦੇ ਰਹੇ ਹਾਂ। ਗਾਂਧੀ ਜੀ ਨੇ 1909 ਵਿੱਚ ਕਿਹਾ ਸੀ ਕਿ ਭਾਰਤ ਦਾ ਅਰਥ ਲੱਖਾਂ ਕਿਸਾਨ ਹਨ। ਸਾਡਾ ਇਰਾਦਾ ਰਾਸ਼ਟਰਪਤੀ ਨੂੰ ਮਿਲਣਾ ਸੀ। ਰਾਜਪਾਲ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਸੀ। ਇਸ ਦੌਰਾਨ, ਦਿੱਲੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਪਹਿਰ 2.30 ਵਜੇ ਇੱਕ ਕਾਂਗਰਸ ਵਿਧਾਇਕ ਦਲ (ਸੀ ਐਲ ਪੀ) ਦੀ ਬੈਠਕ ਵੀ ਬੁਲਾਈ ਹੈ। ਇਸ ਵਿੱਚ ਦਿੱਲੀ ਦੀ ਅਗਲੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਨ੍ਹੀਂ ਦਿਨੀਂ ਪੂਰੇ ਪੰਜਾਬ ‘ਚ 3 ਤੋਂ 4 ਘੰਟੇ ਤੱਕ ਬਿਜਲੀ ਦੀ ਕਟੌਤੀ ਹੋ ਰਹੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਖਾਦ ਦੀ ਵੀ ਮੁਸ਼ਕਲ ਹੋਣ ਲੱਗੀ ਹੈ। ਨਾਲ ਹੀ ਉਦਯੋਗਾਂ ‘ਚ ਸਾਮਾਨ ਦਾ ਸਟਾਕ ਵੀ ਵਧਣ ਲੱਗਾ ਹੈ। ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜੰਤਰ-ਮੰਤਰ ‘ਤੇ ਧਰਨਾ ਦੇਣ ਲਈ ਬੈਠੇ ਹਨ।