ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂਬਰੂ ਹੋਣਗੇ ।
ਦਰਅਸਲ, ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ । ਇਸ ਦੌਰਾਨ ਸਕੱਤਰ ਐਜੂਕੇਸ਼ਨ ਦੇ ਨਾਲ ਡੀ. ਪੀ. ਐੱਸ. ਸਕੂਲ, ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਿਲ ਹੋਣਗੇ ।
ਦੱਸ ਦੇਈਏ ਕਿ ਇਸ ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ 7 ਅਧਿਆਪਕ ਵੀ ਸੰਬੋਧਨ ਕਰਨਗੇ । ਇਸ ਵੀਡੀਓ ਕਾਨਫਰੰਸਿੰਗ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਵਧੀਆ ਬਣਾਉਣ ਲਈ ਹੋਰ ਵਿਚਾਰ-ਵਟਾਂਦਰੇ ਵੀ ਕੀਤੇ ਜਾਣਗੇ।
ਇਹ ਵੀ ਦੇਖੋ: ਨਾ ਚੋਰੀ, ਨਾ ਠੱਗੀ-ਠੋਰੀ, ਬੈਂਕ ਵਾਲਿਆਂ ਨੂੰ ਗੱਲਾਂ-ਗੱਲਾਂ ‘ਚ ਬੇਵਕੂਫ ਬਣਾ ਕੇ ਠੱਗੇ 23 ਲੱਖ