Captain amrinder singh wrote letter : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਇਸ ਦੌਰਾਨ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਰ ਇਸ ਸਮੇ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਇਸ ਦੌਰਾਨ ਕੋਵਿਡ -19 ਦੇ ਮਰੀਜ਼ਾਂ ਲਈ ਆਕਸੀਜਨ ਦੀ ਘਾਟ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜ ਨੂੰ ਨਿਰਵਿਘਨ ਆਕਸੀਜਨ ਸਪਲਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਕਸੀਜਨ ਦੇ ਪੰਜਾਬ ਕੋਟੇ ਨੂੰ ਚੰਡੀਗੜ੍ਹ ਨਾਲ ਜੋੜਨ ’ਤੇ ਵੀ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਸਾਰੇ ਸਿਹਤ ਸੰਭਾਲ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਨੂੰ ਸੰਭਾਲਣ ਦੀ ਸਮਰੱਥਾ 300 ਮੀਟਰਕ ਟਨ ਹੈ, ਪਰ ਮੌਜੂਦਾ ਸਥਿਤੀ ਵਿੱਚ ਇਸਦੀ ਪੰਜਾਬ ਵਿੱਚ ਰੋਜ਼ਾਨਾ ਲੋੜ 105-110 ਮੀਟਰਕ ਟਨ ਹੈ। ਇਹ ਜ਼ਰੂਰਤ ਅਗਲੇ ਦੋ ਹਫਤਿਆਂ ਵਿੱਚ 150-170 ਮੀਟਰਕ ਟਨ ਤੱਕ ਵੱਧ ਸਕਦੀ ਹੈ।
ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਹਰਸ਼ਵਰਧਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਤਰਲ ਮੈਡੀਕਲ ਆਕਸੀਜਨ (ਐਲਐਮਓ) ਸਪਲਾਇਰਾਂ ਦੁਆਰਾ ਰੋਜ਼ਾਨਾ ਅਧਾਰ ‘ਤੇ ਨਿਰਵਿਘਨ ਆਕਸੀਜਨ ਦੀ ਸਪਲਾਈ ਦੀ ਬੇਨਤੀ ‘ਤੇ ਤੁਰੰਤ ਵਿਚਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪੰਜਾਬ ਨੂੰ ਰੋਜ਼ਾਨਾ 120 ਮੀਟ੍ਰਿਕ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ ਜਾਵੇ। ਪਰ ਇਹ ਪੀ ਜੀ ਆਈ ਚੰਡੀਗੜ੍ਹ ਨੂੰ ਪੰਜਾਬ ਦੇ ਕੋਟੇ ਤੋਂ ਦਿੱਤੇ ਜਾਣ ਵਾਲੇ 22 ਮੀਟਰਕ ਟਨ ਦੇ ਹਿੱਸੇ ਤੋਂ ਵੱਖਰਾ ਹੋਵੇ। CM ਨੇ ਦੱਸਿਆ ਕੇ ਕੇਂਦਰੀ ਨਿਯੰਤਰਣ ਸਮੂਹ ਨੇ 15 ਅਪ੍ਰੈਲ ਨੂੰ 126 ਮੀਟਰਕ ਟਨ ਆਕਸੀਜਨ ਅਲਾਟ ਕੀਤੀ ਸੀ, ਪਰ 25 ਅਪ੍ਰੈਲ ਤੋਂ ਇਸ ਨੂੰ ਘਟਾ ਕੇ 82 ਮੀਟਰਕ ਟਨ ਕਰ ਦਿੱਤਾ ਗਿਆ ਸੀ। ਪਰ ਇਹ ਰਾਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਨਾਕਾਫੀ ਹੈ। ਇਸ ਤੋਂ ਇਲਾਵਾ ਕੇਂਦਰੀ ਅਲਾਟਮੈਂਟ ਕੰਟਰੋਲ ਰੂਮ ਨੇ ਪੰਜਾਬ ਦੀ ਅਲਾਟਮੈਂਟ ਨੂੰ ਚੰਡੀਗੜ੍ਹ (22 ਮੀਟਰਕ ਟਨ) ਨਾਲ ਮਿਲਾ ਦਿੱਤਾ ਹੈ। ਜਿਸ ਨਾਲ ਪੰਜਾਬ ਦਾ ਹਿੱਸਾ ਹੋਰ ਘੱਟ ਗਿਆ ਹੈ।
ਇਹ ਵੀ ਦੇਖੋ : ਆਕਸੀਜਨ ਸਪਲਾਈ ਹੋਈ ਬੰਦ, 22 ਮਰੀਜ਼ਾਂ ਦੀ ਤੜਫ-ਤੜਫ ਕੇ ਹੋਈ ਮੌਤ, ਹਾਲਤ ਹੋ ਚੁੱਕੇ ਬਹੁਤ ਬੁਰੇ