ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਆਪਣੇ ਵਿਰੋਧੀਆਂ ‘ਤੇ ਵੱਡੇ ਹਮਲੇ ਕੀਤੇ ਹਨ। ਉੱਥੇ ਹੀ ਆਪਣੀ ਨਵੀਂ ਪਾਰਟੀ ਬਾਰੇ ਵੀ ਵੱਡਾ ਖੁਲਾਸਾ ਕੀਤਾ ਹੈ। ਪਾਰਟੀ ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਨਵੀਂ ਪਾਰਟੀ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਦਿੱਤੀ ਹੈ।

ਹਾਲਾਂਕਿ ਇਸ ਦੌਰਾਨ ਕੈਪਟਨ ਨੇ ਪਾਰਟੀ ਦੇ ਨਾਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਕੁੱਝ ਮੀਡੀਆਂ ਰਿਪੋਰਟਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਦੀ ਨਵੀਂ ਪਾਰਟੀ ਦਾ ਨਾਮ ‘ਦਿ ਪੰਜਾਬ ਕਾਂਗਰਸ’ ਹੋ ਸਕਦਾ ਹੈ। ਕੈਪਟਨ ਨੇ ਕਿਹਾ ਕਿ ਉਹ ਅਜੇ ਨਾਮ ਦਾ ਐਲਾਨ ਨਹੀਂ ਕਰਨਗੇ ਪਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਭੇਜ ਦਿੱਤੀ ਹੈ ਅਤੇ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਉਨ੍ਹਾਂ ਵੱਲੋ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ।
ਦੇਖੋ ਵੀਡੀਓ : ਪੱਤਰਕਾਰਾਂ ਦੇ ਤਿੱਖੇ ਸਵਾਲਾਂ ਦਾ ਜਵਾਬ ਦਿੰਦੇ ਕੈਪਟਨ ਅਮਰਿੰਦਰ ਸਿੰਘ LIVE, ਸੁਣੋ ਕੀ ਕੀ ਬੋਲ ਗਏ…!
ਕਿਉਂਕਿ ਹੁਣ ਮੈਨੂੰ ਵੀ ਪਤਾ ਨਹੀਂ ਹੈ। ਵਕੀਲ ਚੋਣ ਕਮਿਸ਼ਨ ਨਾਲ ਗੱਲ ਕਰ ਰਹੇ ਹਨ, ਜਦੋਂ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਤੇ ਪਾਰਟੀ ਦੇ ਨਾਂ ਦੀ ਪੁਸ਼ਟੀ ਕੀਤੀ ਜਾਵੇਗੀ ਤਾਂ ਤੁਹਾਡੇ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਭਾਜਪਾ ਨਾਲ ਗਠਜੋੜ ਦੇ ਸਵਾਲ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ‘ਮੈਂ ਕਦੇ ਵੀ ਭਾਜਪਾ ਨਾਲ ਗਠਜੋੜ ਦੀ ਗੱਲ ਨਹੀਂ ਕੀਤੀ, ਮੈਂ ਕਿਹਾ ਸੀ ਕਿ ਅਸੀਂ ਸੀਟਾਂ ਸਾਂਝੀਆਂ ਕਰਾਂਗੇ, ਅਸੀਂ ਚਾਹੁੰਦੇ ਹਾਂ। ਮੈਂ ਭਾਜਪਾ ਨਾਲ ਗੱਲ ਨਹੀਂ ਕੀਤੀ, ਮੈਂ ਕਿਸੇ ਨਾਲ ਗੱਲ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























