ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਪੰਜਾਬ ਸੀਐਮ ਅਹੁਦੇ ਤੋਂ ਅਸਤੀਫਾ ਦੇਣ ਦੇ ਡੇਢ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫ੍ਰੰਸ ਕਰ ਰਹੇ ਹਨ।
ਇਸ ਦੌਰਾਨ ਕੈਪਟਨ ਨੇ ਆਪਣੇ ਸਾਢੇ 4 ਸਾਲ ਦੇ ਕਾਰਜਕਾਲ ‘ਚ ਹੋਏ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਕਾਂਗਰਸ ਪਾਰਟੀ ਦਾ ਮੈਨੀਫੈਸਟੋ ਦਿਖਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੀਫੈਸਟੋ ਦੇ ਵਾਅਦੇ ਲਗਭਗ ਪੂਰੇ ਹੋ ਚੁੱਕੇ ਹਨ, ਜੋ ਮੈਨੀਫੈਸਟੋ ‘ਚ ਨਹੀਂ ਸਨ, ਅਸੀਂ ਉਹ ਕੰਮ ਵੀ ਕੀਤੇ ਹਨ। ਮੇਰੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ 92 ਫੀਸਦੀ ਵਾਅਦੇ ਪੂਰੇ ਹੋਏ ਹਨ।
ਦੇਖੋ ਵੀਡੀਓ : ਪੱਤਰਕਾਰਾਂ ਦੇ ਤਿੱਖੇ ਸਵਾਲਾਂ ਦਾ ਜਵਾਬ ਦਿੰਦੇ ਕੈਪਟਨ ਅਮਰਿੰਦਰ ਸਿੰਘ LIVE, ਸੁਣੋ ਕੀ ਕੀ ਬੋਲ ਗਏ…!
ਕੈਪਟਨ ਅਮਰਿੰਦਰ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਦਿੱਤਾ ਜਵਾਬ। 18 ਨੁਕਾਤੀ ਪ੍ਰੋਗਰਾਮ ‘ਤੇ ਉਨ੍ਹਾਂ ਕਿਹਾ ਕਿ ਅਸੀਂ ਸੋਨੀਆ ਗਾਂਧੀ ਅਤੇ ਮਲਿਕਾਰਜੁਨ ਖੜਗੇ ਨਾਲ ਬੈਠ ਕੇ ਦੱਸਿਆ ਸੀ ਕਿ ਕੀ ਕੰਮ ਹੋਇਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੇਰੇ ‘ਤੇ ਕੰਮ ਨਾ ਕਾਰਨ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਮੇਰੇ ਖਿਲਾਫ ਗਲਤ ਪ੍ਰਚਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: