ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਪਹਿਲੀ ਕੈਬਿਨੇਟ ਮੀਟਿੰਗ ਕੀਤੀ ਗਈ। ਇਸ ਦੌਰਾਨ ਚੰਨੀ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ।
ਇਸ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਹੁਣ ਪੰਜਾਬ ਕੈਬਿਨੇਟ ਦੀ ਅਗਲੀ ਮੀਟਿੰਗ 1 ਅਕਤੂਬਰ ਨੂੰ ਹੋਵੇਗੀ।
ਦਰਅਸਲ, ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਵਿੱਚ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਦੀ ਸਿੱਧੀ ਐਂਟਰੀ ਨੂੰ ਲੈ ਕੇ ਫ਼ੈਸਲਾ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਅਨੁਸਾਰ ਚੁਣੇ ਹੋਏ ਨੁਮਾਇੰਦਿਆਂ ਨੂੰ ਹੁਣ ਇੱਕ ਖ਼ਾਸ ਆਈ.ਡੀ ਕਾਰਡ ਬਣਵਾਉਣਾ ਪਵੇਗਾ।
ਇਸ ਆਈ.ਡੀ ਕਾਰਡ ਦੇ ਨਾਲ ਹੀ ਹੁਣ ਸਰਕਾਰੀ ਦਫਤਰਾਂ ਤੇ ਸਕੱਤਰੇਤ ਵਿੱਚ ਐਂਟਰੀ ਮਿਲੇਗੀ। ਇਹ ਕਾਰਡ ਡਿਪਟੀ ਕਮਿਸ਼ਨਰ ਜਾਂ SDM ਤੋਂ ਬਣਵਾਏ ਜਾ ਸਕਣਗੇ ।