ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ CM ਚਰਨਜੀਤ ਸਿੰਘ ਚੰਨੀ ਨੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਹੈ ਕਿ ਅਮਰਿੰਦਰ ਸਿੰਘ ਦਾ ਵੱਖ ਹੋਣਾ ਕਾਂਗਰਸ ਪਾਰਟੀ ਲਈ ਲਾਹੇਵੰਦ ਸਾਬਿਤ ਹੋਵੇਗਾ।
CM ਚੰਨੀ ਨੇ ਕੈਪਟਨ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਅਸੀਂ ਹੀ ਹਾਈਕਮਾਨ ਨੂੰ ਕਹਿ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਵਾਇਆ ਸੀ, ਨਹੀਂ ਤਾਂ ਪੰਜਾਬ ‘ਚ ਸਾਡਾ ਪੱਤਾ ਹੋ ਜਾਣਾ ਸਾਫ ਸੀ।ਇਸ ਦੇ ਨਾਲ ਹੀ ਚਰਨਜੀਤ ਚੰਨੀ ਨੇ ਦੋਸ਼ ਲਾਇਆ ਕਿ ਅਮਰਿੰਦਰ ਸਿੰਘ ਹਮੇਸ਼ਾ ਸਿਖਰ ‘ਤੇ ਰਹਿਣਾ ਚਾਹੁੰਦੇ ਹਨ ਅਤੇ ਉਹ ਕਿਸੇ ਨਾਲ ਕੰਮ ਨਹੀਂ ਕਰ ਸਕਦੇ। ਅਮਰਿੰਦਰ ਸਿੰਘ 1984 ਵਿੱਚ ਵੀ ਕਾਂਗਰਸ ਪਾਰਟੀ ਤੋਂ ਵੱਖ ਹੋ ਗਏ ਸਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰਿੰਦਰ ਸਿੰਘ ਨੇ ਕਾਂਗਰਸ ਨਾਲੋਂ ਵੱਖ ਹੋਏ ਹਨ। ਉਹ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ। ਕਾਂਗਰਸ ਵਿੱਚ ਵਾਪਸੀ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ। ਕੈਪਟਨ ਹਮੇਸ਼ਾ ਸਿਖਰ ‘ਤੇ ਰਹਿਣਾ ਚਾਹੁੰਦੇ ਹਨ ਅਤੇ ਉਹ ਲੋਕਾਂ ਨਾਲ ਮਿਲ ਕੇ ਕੰਮ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ : ਹਾਈਕੋਰਟ ਦੇ ਕੰਮ ‘ਚ ਦਖਲ ਦੇਣ ਦੇ ਇਲਜ਼ਾਮ ‘ਚ ਫਸੇ ਨਵਜੋਤ ਸਿੱਧੂ, ਭਲਕੇ 11 ਵਜੇ ਹੋਵੇਗੀ ਸੁਣਵਾਈ
ਦੱਸ ਦੇਈਏ ਕਿ ਸਤੰਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣਾਏ ਗਏ ਸੀ। ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੇ ਮੱਦੇਨਜ਼ਰ ਬਿਜਲੀ ਦਰਾਂ ‘ਚ ਕਟੌਤੀ ਅਤੇ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਉਣ ਵਰਗੇ ਵੱਡੇ ਕੰਮ ਫੈਸਲੇ ਲਏ ਹਨ।
ਵੀਡੀਓ ਲਈ ਕਲਿੱਕ ਕਰੋ -: