ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਦੂਜਿਆਂ ਵਿਰੋਧੀ ਪਾਰਟੀਆਂ ਨਾਲੋਂ ਘੱਟ ਹੋ ਗਈ ਹੈ। ਜਿਸ ਕਾਰਨ ਸੂਬੇ ਵਿੱਚ ਆਮ ਆਦਮੀ ਪਾਰਟੀ ਤੋਂ ਮੁੱਖ ਵਿਰੋਧੀ ਪਾਰਟੀ ਦਾ ਦਰਜਾ ਵੀ ਖੁਸ ਸਕਦਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਇਹ ਗੱਲ ‘ਆਪ’ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਿਆਸੀ ਕਰਿਸ਼ਮਾ ਨਹੀਂ ਹੈ, ਇਹ ਸਿਰਫ਼ ਡਰਾਮਾ ਹੈ। ਹੁਣ ਸਭ ਨੂੰ ਇਸ ਬਾਰੇ ਪਤਾ ਲੱਗ ਗਿਆ ਹੈ, ਇਸ ਲਈ ਹੁਣ ਲੋਕ ਕਾਂਗਰਸ ਵੱਲ ਆ ਰਹੇ ਹਨ। ਪੰਜਾਬ ਵਿੱਚ ਹੁਣ ਆਮ ਆਦਮੀ ਦਾ ਰਾਜ ਆ ਗਿਆ ਹੈ।
ਇਹ ਵੀ ਪੜ੍ਹੋ: ਨੈਸ਼ਨਲ ਕੁਸ਼ਤੀ ਖਿਡਾਰਣ ਨਿਸ਼ਾ ਆਈ ਸਾਹਮਣੇ, ਵੀਡੀਓ ਜਾਰੀ ਕਰ ਕਿਹਾ- ‘ਮੈਂ ਠੀਕ ਹਾਂ’
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ 50 ਦਿਨਾਂ ਵਿੱਚ ਲਏ ਗਏ ਸਾਰੇ ਫੈਸਲੇ ਆਮ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ‘ਆਪ’ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਧਾਇਕਾਂ ਦੀ ਗਿਣਤੀ ਹੁਣ ਬਹੁਤ ਘੱਟ ਗਈ ਹੈ।
ਇਸ ਮੌਕੇ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਹਿਣ ਤੇ ਕਰਨ ਵਿੱਚ ਬਹੁਤ ਫਰਕ ਹੈ। ‘ਆਪ’ ਵਿੱਚ ਆਮ ਲੋਕਾਂ ਤੇ ਪੰਜਾਬ ਦੇ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: