Cm ashok gehlot says: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਹੁਣ ਇੱਕ ਵੱਡਾ ਰੂਪ ਧਾਰਨ ਕਰ ਰਿਹਾ ਹੈ। ਕਿਸਾਨ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਾਂ ਲਈ ਦਿੱਲੀ ਵੱਲ ਵੱਧ ਰਹੇ ਹਨ, ਅਜਿਹੀ ਸਥਿਤੀ ਵਿੱਚ ਕੇਂਦਰ ਹੱਲ ਲਈ ਕਿਸਾਨਾਂ ਨਾਲ ਗੱਲ ਕਰ ਰਿਹਾ ਹੈ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਗੱਲਬਾਤ ਲਈ ਬੁਲਾਉਣਾ ਸਹੀ ਕਦਮ ਹੈ ਪਰ ਹੁਣ ਬਹੁਤ ਦੇਰ ਹੋ ਚੁੱਕੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੰਗਲਵਾਰ ਨੂੰ ਕਿਸਾਨਾਂ ਦੇ ਮਸਲਿਆਂ ਦੇ ਹੱਲ ਦੇ ਮਾਮਲੇ ਵਿੱਚ ਕੇਂਦਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਨੇ ਇਸ ਵਿੱਚ ਬਹੁਤ ਦੇਰ ਕਰ ਦਿੱਤੀ ਹੈ। ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਣਾ ਸਹੀ ਦਿਸ਼ਾ ਵੱਲ ਇੱਕ ਕਦਮ ਹੈ, ਪਰ ਹੁਣ ਬਹੁਤ ਦੇਰ ਹੋ ਚੁੱਕੀ ਹੈ। ਮੁੱਖ ਮੰਤਰੀ ਗਹਿਲੋਤ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਸਬੰਧੀ ਦੇਸ਼ ਵਿੱਚ ਹੀ ਨਹੀਂ, ਬਲਕਿ ਦੇਸ਼ ਦੇ ਬਾਹਰ ਵੀ ਚਿੰਤਾ ਵੱਧ ਰਹੀ ਹੈ।
ਗਹਿਲੋਤ ਨੇ ਕਿਹਾ, “ਕੇਂਦਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਗੱਲਬਾਤ ਲਈ ਸੱਦਾ ਸਹੀ ਦਿਸ਼ਾ ਵੱਲ ਇੱਕ ਕਦਮ ਹੈ, ਪਰ ਹੁਣ ਬਹੁਤ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੀ ਨਹੀਂ, ਬਲਕਿ ਦੂਸਰੇ ਦੇਸ਼ਾਂ ਵਿੱਚ ਵੀ, ਜਿੱਥੇ ਭਾਰਤੀ ਮੂਲ ਦੇ ਲੋਕਾਂ ਦੀ ਵੱਡੀ ਆਬਾਦੀ ਹੈ, ਉਥੇ ਵੀ ਕਿਸਾਨਾਂ ਦੇ ਵਿਰੋਧ ਕਾਰਨ ਚਿੰਤਾ ਵੱਧ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਪਹਿਲ ਕਰਨੀ ਚਾਹੀਦੀ ਹੈ। ਕਿਸਾਨਾਂ ਦੀਆਂ ਅਸਲ ਮੰਗਾਂ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।” ਇਸ ਦੌਰਾਨ, ਮੰਗਲਵਾਰ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਗੱਲਬਾਤ ਹੋਈ, ਜੋ ਬੇਸਿੱਟਾ ਰਹੀ ਸੀ। ਇਹ ਮੀਟਿੰਗ ਸ਼ਾਮ 3 ਵਜੇ ਸ਼ੁਰੂ ਹੋਈ ਅਤੇ ਸ਼ਾਮ 7 ਵਜੇ ਖ਼ਤਮ ਹੋਈ। ਸਰਕਾਰ ਨੇ ਕਿਸਾਨ ਆਗੂਆਂ ਨੂੰ ਫਿਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ।
ਇਹ ਵੀ ਦੇਖੋ : ਸਾਡਾ ਇਤਿਹਾਸ ਗਵਾਹ ਹੈ, ਅਸੀਂ ਜਿੱਤੇ ਬਿਨਾਂ ਵਾਪਸ ਨੀ ਮੁੜਦੇ