cm bhupesh baghel says: ਖੇਤੀਬਾੜੀ ਬਿੱਲ ਨੂੰ ਲੈ ਕੇ ਰਾਜਨੀਤਿਕ ਹੱਲਚਲ ਜਾਰੀ ਹੈ। ਕਾਂਗਰਸ ਪਾਰਟੀ ਇਸ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘੇਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਹੁਣ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕੀਤੀ ਹੈ। ਸੀ.ਐੱਮ ਭੁਪੇਸ਼ ਬਘੇਲ ਨੇ ਪ੍ਰਧਾਨ ਮੰਤਰੀ ਦੇ ਇੱਕ ਪੁਰਾਣੇ ਟਵੀਟ ‘ਤੇ ਨਿਸ਼ਾਨਾਂ ਸਾਧਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਮਈ 2013 ਨੂੰ ਇੱਕ ਟਵੀਟ ਕੀਤਾ ਸੀ। ਇਸ ਟਵੀਟ ਦੇ ਜ਼ਰੀਏ ਉਨ੍ਹਾਂ ਨੇ ਮਨਮੋਹਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਸੀ, “ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਦੀ ਬਜਾਏ, ਦਿੱਲੀ ਵਿੱਚ ਸਰਕਾਰ ਨੂੰ ਕਿਸਾਨਾਂ ਨੂੰ ਫਸਲਾਂ ਦਾ ਬੀਮਾ ਦੇਣ ਲਈ ਕਹੋ।”
ਦਰਅਸਲ, ਸਦਨ ਤੋਂ ਲੈ ਕੇ ਰੋਡ ਤੱਕ ਖੇਤੀਬਾੜੀ ਬਿੱਲ ਦੇ ਵਿਰੋਧ ਤੋਂ ਬਾਅਦ ਹੁਣ ਸਰਕਾਰ ਇਸ਼ਤਿਹਾਰਾਂ ਰਾਹੀਂ ਨੁਕਸਾਨ ‘ਤੇ ਕੰਟਰੋਲ ਕਰ ਰਹੀ ਹੈ। ਮੰਗਲਵਾਰ ਨੂੰ, ਖੇਤੀਬਾੜੀ ਬਿੱਲ ਦੇ ਸੰਬੰਧ ਵਿੱਚ ਬਹੁਤ ਸਾਰੇ ਅਖਬਾਰਾਂ ਵਿੱਚ ਇੱਕ ਵੱਡਾ ਇਸ਼ਤਿਹਾਰ ਦੇਖਣ ਨੂੰ ਮਿਲਿਆ। ਇਸ ਇਸ਼ਤਿਹਾਰ ਦੇ ਜ਼ਰੀਏ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਬਿੱਲ ਨਾਲ ਸਬੰਧਿਤ ‘ਝੂਠ’ ਅਤੇ ‘ਸੱਚ’ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਅਖਬਾਰਾਂ ਵਿੱਚ ਪ੍ਰਕਾਸ਼ਤ ਕੀਤੇ ਗਏ ਇਸ਼ਤਿਹਾਰ ‘ਚ ਕਿਹਾ ਗਿਆ ਹੈ ਕਿ ਕਿਵੇਂ ਨਵੇਂ ਖੇਤੀਬਾੜੀ ਬਿੱਲ ‘ਚ ਐਮਐਸਪੀ ਅਤੇ ਅਨਾਜ ਮੰਡੀਆਂ ਪ੍ਰਣਾਲੀ ਨੂੰ ਖਤਮ ਨਹੀਂ ਕੀਤਾ ਜਾ ਰਿਹਾ, ਪਰ ਸਰਕਾਰ ਕਿਸਾਨਾਂ ਨੂੰ ਵਿਕਲਪ ਦੇ ਕੇ ਕਿਸਾਨਾਂ ਨੂੰ ਆਜ਼ਾਦ ਕਰਵਾਉਣ ਜਾ ਰਹੀ ਹੈ। ਦੱਸ ਦੇਈਏ ਕਿ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ 8 ਸੰਸਦ ਮੈਂਬਰਾਂ ਨੂੰ ਮਾਨਸੂਨ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਬਿੱਲ ਨੂੰ ਲੈ ਕੇ ਸਦਨ ਵਿੱਚ ਕਾਫੀ ਹੰਗਾਮਾ ਹੋਇਆ ਹੈ।